July 2, 2024 9:32 pm
DGP Gaurav Yadav

ਮਾਰੇ ਗਏ ਗੈਂਗਸਟਰ ਜਗਰੂਪ ਰੂਪਾ ਤੇ ਮੰਨੂ ਕੁੱਸਾ ਤੋਂ ਬਰਾਮਦ ਕੀਤੀ AK-47 ਤੇ ਪਿਸਤੌਲ: ADGP ਪ੍ਰਮੋਦ ਬਾਨ

ਚੰਡੀਗੜ੍ਹ 20 ਜੁਲਾਈ 2022: ਪੰਜਾਬ ਦੇ ਏ.ਡੀ.ਜੀ.ਪੀ. ਪ੍ਰਮੋਦ ਬਾਨ ਨੇ (ADGP Pramod Ban) ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਨੇੜੇ ਪੰਜਾਬ ਪੁਲਿਸ (Punjab Police) ਅਤੇ ਗੈਂਗਸਟਰਾਂ ਵਿਚਕਾਰ ਹੋਈ ਮੁੱਠਭੇੜ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਮੁਕਾਬਲੇ ‘ਚ 2 ਗੈਂਗਸਟਰ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਸਿੰਘ ਰੂਪਾ ਮਾਰੇ ਗਏ ਹਨ | ਇਸ ਦੌਰਾਨ ਇਨ੍ਹਾਂ ਗੈਂਗਸਟਰਾਂ ਤੋਂ AK-47 ਰਾਈਫਲ, ਪਿਸਤੌਲ ਅਤੇ ਕੁਝ ਬੈਗ ਬਰਾਮਦ ਕੀਤੇ ਗਏ ਹਨ |

ਇਸਦੇ ਨਾਲ ਹੀ ADGP ਨੇ ਕਿਹਾ ਇਹ ਦੋਵੇਂ ਗੈਂਗਸਟਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ‘ਚ ਸ਼ਾਮਲ ਸਨ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਗੁਪਤ ਸੂਚਨਾ ਮਿਲਣਾ ‘ਤੇ ਸਥਾਨਕ ਪੁਲਿਸ ਅਤੇ ਐਂਟੀ ਗੈਂਗਸਟਰ ਟਾਸ੍ਕ ਫੋਰਸ ਨੇ ਪਿੰਡ ਵਿੱਚ ਆਉਣ-ਜਾਣ ਵਾਲੇ ਸਾਰੇ ਰਸਤੇ ਘੇਰ ਲਏ ਸਨ ਅਤੇ ਦੋਵਾਂ ਧਿਰਾਂ ਵਿਚਾਲੇ ਗੋਲੀਆਂ ਚੱਲੀਆਂ । ਇਨ੍ਹਾਂ ਗੈਂਗਸਟਰਾਂ ਵਿਚ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਸ਼ਾਮਲ ਹਨ।