ਚੰਡੀਗ੍ਹੜ, 15 ਜੁਲਾਈ 2024: ਅੰਮ੍ਰਿਤਸਰ ‘ਚ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਬੈਠਕ ਜਾਰੀ ਹੈ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ 1 ਜੁਲਾਈ ਨੂੰ ਦਿੱਤੇ ਮੁਆਫ਼ੀਨਾਮੇ ਬਾਰੇ ਚਰਚਾ ਕੀਤੀ ਜਾਵੇਗੀ। ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੀ ਅੱਜ ਚੰਡੀਗੜ੍ਹ ‘ਚ ਬੈਠਕ ਹੋ ਜਾ ਰਹੀ ਹੈ |
ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਲੋਕ ਸਭਾ ਅਤੇ ਹੁਣ ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ ਕਰਾਰੀ ਹਾਰ ਦਾ ਸਾਹਮਣਾ ਕਰਨ ਪਿਆ ਹੈ | ਜਿਸ ਕੇ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜਾ ਹੋਰ ਸਰਗਰਮ ਹੋ ਗਿਆ ਹੈ | ਅੱਜ ਚੰਡੀਗੜ੍ਹ ਵਿਖੇ ਅਕਾਲੀ ਦਲ ਦਾ ਬਾਗੀ ਅਗਲੀ ਰਣਨੀਤੀ ਤੈਅ ਕਰੇਗਾ |
ਇਸ ਬੈਠਕ ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਸਮੇਤ ਸਾਰੇ ਵੱਡੇ ਆਗੂ ਮੌਜੂਦ ਰਹਿਣਗੇ। ਇਸ ਦੇ ਨਾਲ ਹੀ ਇਸ ਬੈਠਕ ‘ਚ ਅਕਾਲੀ ਦਲ ਬਚਾਓ ਮੁਹਿੰਮ ਚਲਾਉਣ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ। ਦੂਜੇ ਪਾਸੇ ਇਸ ਧੜੇ ਦਾ ਕਹਿਣਾ ਹੈ ਕਿ ਅਸੀਂ ਬਾਗੀ ਨਹੀਂ ਹਾਂ।