Akali Dal-BJP hold first meeting

ਅਕਾਲੀ ਦਲ-BJP ਦੀ ਪਹਿਲੀ ਮੀਟਿੰਗ ‘ਚ 2027 ਚੋਣਾਂ ‘ਤੇ ਚਰਚਾ, 8 ਦਸੰਬਰ ਦੀ ਮੋਗਾ ਰੈਲੀ ਲਈ ਬਣੇਗੀ ਰਣਨੀਤੀ

ਚੰਡੀਗੜ੍ਹ ,28 Nov, 2026 : ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਤੋਂ ਬਾਅਦ ਸ਼ਨੀਵਾਰ ਨੂੰ ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਦੀ ਪਹਿਲੀ ਮੀਟਿੰਗ ਹੋਈ। ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਹੋਈ ਇਸ ਬੈਠਕ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 8 ਦਸੰਬਰ ਨੂੰ ਮੋਗਾ ਵਿੱਚ ਹੋਣ ਵਾਲੀ ਰੈਲੀ ਬਾਰੇ ਚਰਚਾ ਕੀਤੀ ਗਈ।

ਮੀਟਿੰਗ ਵਿੱਚ ਸੁਖਬੀਰ ਬਾਦਲ, ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ।

ਭਾਜਪਾ ਆਗੂ ਸੁਨੀਲ ਜਾਖੜ ਨੇ ਸਪੱਸ਼ਟ ਕੀਤਾ ਕਿ ਫਿਲਹਾਲ ਸੀਟਾਂ ਦੀ ਵੰਡ ਜਾਂ ਟਿਕਟਾਂ ਬਾਰੇ ਕੋਈ ਗੱਲਬਾਤ ਨਹੀਂ ਹੋਈ। ਦੋਵਾਂ ਪਾਰਟੀਆਂ ਦਾ ਧਿਆਨ ਇਸ ਸਮੇਂ ਮੋਗਾ ਰੈਲੀ ਦੀਆਂ ਤਿਆਰੀਆਂ ‘ਤੇ ਹੈ। ਇਸ ਰੈਲੀ ਨੂੰ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ-ਭਾਜਪਾ ਗਠਜੋੜ ਦੀ ਸਿਆਸੀ ਤਾਕਤ ਦੇ ਪ੍ਰਦਰਸ਼ਨ ਵਜੋਂ ਦੇਖਿਆ ਜਾ ਰਿਹਾ ਹੈ।

READ MORE : ਧਰਮਕੋਟ ਨਗਰ ਕੌਂਸਲ ਚੋਣਾਂ: ਵੋਟਿੰਗ ਨੇ ਫੜੀ ਰਫ਼ਤਾਰ, ਦੁਪਹਿਰ 3 ਵਜੇ ਤੱਕ 60% ਪੋਲਿੰਗ

 

ਵਿਦੇਸ਼

Scroll to Top