July 5, 2024 2:32 am
ਬਿਕਰਮ ਮਜੀਠੀਆ

ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਅਕਾਲੀ ਦਲ ਨੇ ਮਨਾਇਆ ਜਸ਼ਨ

ਅੰਮ੍ਰਿਤਸਰ 10 ਅਗਸਤ 2022: ਨਸ਼ਾ ਤਸਕਰੀ ਮਾਮਲੇ ਦੇ ਵਿੱਚ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਬਿਕਰਮ ਮਜੀਠੀਆ (Bikram Majithia)  ਨੂੰ ਹਾਈਕੋਰਟ ਵੱਲੋਂ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ | ਇਸ ਦੌਰਾਨ ਪੰਜਾਬ ਦੇ ਵਿੱਚ ਅਕਾਲੀ ਵਰਕਰਾਂ ਵਲੋਂ ਬਿਕਰਮ ਸਿੰਘ ਮਜੀਠੀਆ ਜ਼ਮਾਨਤ ਮਿਲਣ ‘ਤੇ ਜਸ਼ਨ ਮਨਾ ਰਹੇ ਹਨ |

ਅੰਮ੍ਰਿਤਸਰ ਦੇ ਗਰੀਨ ਐਵੇਨਿਊ ਦੇ ਵਿਚ ਜਿਸ ਜਗ੍ਹਾ ਤੇ ਬਿਕਰਮ ਸਿੰਘ ਮਜੀਠੀਆ ਦਾ ਘਰ ਸੀ ਲੰਮੇ ਚਿਰ ਤੋਂ ਉੱਥੇ ਸ਼ਾਂਤੀ ਪਸਰੀ ਹੋਈ ਸੀ ਲੇਕਿਨ ਅੱਜ ਦਾ ਹੀ ਵਰਕਰਾਂ ਨੂੰ ਪਤਾ ਲੱਗਾ ਕਿ ਬਿਕਰਮ ਸਿੰਘ ਮਜੀਠੀਆ ਨੂੰਹ ਜ਼ਮਾਨਤ ਮਿਲ ਚੁੱਕੀ ਹੈ ਉਸ ਤੋਂ ਬਾਅਦ ਹੁਣ ਉਸ ਕੋਠੀ ਦੇ ਵਿਚ ਵੀ ਚਹਿਲ ਪਹਿਲ ਸ਼ੁਰੂ ਹੋ ਚੁੱਕੀ ਹੈ |

ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਅਟਾਰੀ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਬਿਕਰਮ ਸਿੰਘ ਮਜੀਠੀਆ ਨੂੰ ਜਾਣ ਬੁੱਝ ਕੇ ਸਿਆਸੀ ਰੰਜਿਸ਼ ਦੇ ਚੱਲਦਿਆਂ ਫਸਾਇਆ ਗਿਆ ਸੀ |

ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ 8 ਮਹੀਨੇ ਜੇਲ੍ਹ ‘ਚ ਬਿਤਾਉਣ ਤੋਂ ਬਾਅਦ ਕੱਲ੍ਹ ਅੰਮ੍ਰਿਤਸਰ ਪਹੁੰਚਣਗੇ | ਉਨ੍ਹਾਂ ਨੇ ਕਿਹਾ ਕਿ ਕਾਂਗਰਸੀਆਂ ਦੀ ਹਾਰ ਹੋਈ ਹੈ ਕਿ ਬਿਕਰਮ ਸਿੰਘ ਮਜੀਠੀਆ ਉਤੇ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ | ਜਿਸ ਨੂੰ ਲੈ ਕੇ ਬਿਕਰਮ ਮਜੀਠੀਆ ਨੂੰ ਹੁਣ ਜ਼ਮਾਨਤ ਮਿਲ ਚੁੱਕੀ ਹੈ |

ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ (Bikram Majithia) ਪੰਜਾਬ ਵਿੱਚ ਦੁਬਾਰਾ ਤੋਂ ਅਕਾਲੀ ਦਲ ਨੂੰ ਸੁਰਜੀਤ ਕਰਨ ਵਾਸਤੇ ਹਰ ਇਕ ਸੰਭਵ ਕੋਸ਼ਿਸ਼ ਕਰਨਗੇ | ਉੱਥੇ ਹੀ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਪੰਜਾਬ ਦੇ ਅਕਾਲੀ ਦਲ ਦੇ ਵਰਕਰਾਂ ਵਿੱਚ ਇਸ ਚੀਜ਼ ਨੂੰ ਲੈ ਕੇ ਹੀ ਇੰਤਜ਼ਾਰ ਕੀਤਾ ਜਾ ਰਿਹਾ ਸੀ ਕਿ ਕਦੋਂ ਬਿਕਰਮ ਸਿੰਘ ਮਜੀਠੀਆ ਜੇਲ੍ਹ ‘ਚੋਂ ਬਾਹਰ ਆਉਣ ਅਤੇ ਉਹ ਦੁਬਾਰਾ ਤੋਂ ਅਕਾਲੀ ਦਲ ਵਿਚ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ |

ਇੱਥੇ ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ 2022 ਦੇ ਦੌਰਾਨ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਪਾਰਟੀ ਵਲੋਂ ਮੋਹਾਲੀ ਦੇ ਵਿਚ ਇਕ ਕੇਸ ਦਰਜ ਕਰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ | ਜਿਸ ਤੋਂ ਬਾਅਦ ਮਾਣਯੋਗ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਚੋਣ ਲੜਨ ਦੀ ਇਜਾਜ਼ਤ ਦੇ ਦਿੱਤੀ ਸੀ |