July 7, 2024 6:49 pm

ਅਕਾਲੀ ਦਲ ਦੀ ਮੁੱਖ ਸਲਾਹਕਾਰ ਰਜਿੰਦਰ ਕੌਰ ਮੀਮਸਾ ਨੇ ਦਿੱਤਾ ਅਸਤੀਫਾ

ਚੰਡੀਗੜ੍ਹ 13 ਨਵੰਬਰ 2021 : ਸ਼੍ਰੋਮਣੀ ਅਕਾਲੀ ਦਲ ਦੀ ਮੁੱਖ ਸਲਾਹਕਾਰ ਰਜਿੰਦਰ ਕੌਰ ਮੀਮਸਾ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਗੱਲ ਦਾ ਐਲਾਨ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਲਾਈਵ ਕੀਤਾ। ਇਸ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਸ਼ਰਤ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।
ਰਜਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਇਤਿਹਾਸ ਪੜ੍ਹਿਆ ਅਤੇ ਬਜ਼ੁਰਗਾਂ ਤੋਂ ਸੁਣਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਜਨਮ ਸੰਘਰਸ਼ਾਂ ਵਿੱਚੋਂ ਹੋਇਆ ਹੈ। ਸਿੱਖ ਸਿਧਾਂਤਾਂ ਦੀ ਪਾਲਣਾ ਕਰਨ ਵਾਲੀ ਅਤੇ ਸਿੱਖ ਕੌਮ ਦੀ ਨੁਮਾਇੰਦਗੀ ਕਰਨ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਗੱਦਾਰ ਤਾਂ ਹੋ ਸਕਦੀ ਹੈ ਪਰ ਦੇਸ਼ ਨਾਲ ਗੱਦਾਰ ਨਹੀਂ ਹੋ ਸਕਦੀ।