ਅਕਾਲੀ ਦਲ

ਅਕਾਲੀ ਦਲ ਪੰਜਾਬੀਆਂ ਵੱਲੋਂ ਦਿੱਤੇ ਫਤਵੇ ਨੂੰ ਦਿਲੋਂ ਤੇ ਨਿਮਰਤਾ ਨਾਲ ਪ੍ਰਵਾਨ ਕਰਦਾ ਹੈ : ਸੁਖਬੀਰ ਬਾਦਲ

ਚੰਡੀਗੜ੍ਹ 10 ਮਾਰਚ 2022: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਨਤੀਜਿਆਂ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਚਿਹਰੇ ਜਿਵੇਂ ਕਿ ਪ੍ਰਕਾਸ਼ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਚੋਣ ਹਾਰ ਗਏ ਹਨ| ਇਸਦੇ ਨਾਲ ਹੀ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੀ ਹਾਰ ਤੋਂ ਬਾਅਦ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕੀਤਾ ਹੈ। ਪੰਜਾਬ ‘ਚ ‘ਆਪ’ ਦੀ ਸ਼ਾਨਦਾਰ ਜਿੱਤ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਲੋਕਾਂ ਵੱਲੋਂ ਦਿੱਤੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੀ ਹੈ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਉਨ੍ਹਾਂ ਦੀ ਜਿੱਤ ‘ਤੇ ਵੀ ਵਧਾਈ ਦਿੱਤੀ ਹੈ।

 

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ “ਅਸੀਂ ਪੰਜਾਬੀਆਂ ਵੱਲੋਂ ਦਿੱਤੇ ਫਤਵੇ ਨੂੰ ਦਿਲੋਂ ਅਤੇ ਪੂਰੀ ਨਿਮਰਤਾ ਨਾਲ ਪ੍ਰਵਾਨ ਕਰਦੇ ਹਾਂ। ਮੈਂ ਲੱਖਾਂ ਪੰਜਾਬੀਆਂ ਦਾ ਧੰਨਵਾਦੀ ਹਾਂ, ਜਿਨ੍ਹਾਂ ਨੇ ਸਾਡੇ ‘ਤੇ ਭਰੋਸਾ ਕੀਤਾ ਅਤੇ ਅਕਾਲੀ-ਬਸਪਾ ਵਰਕਰਾਂ ਦਾ ਉਨ੍ਹਾਂ ਦੀ ਨਿਰਸਵਾਰਥ ਮਿਹਨਤ ਲਈ ਅਸੀਂ ਉਨ੍ਹਾਂ ਦੀ ਨਿਮਰਤਾ ਨਾਲ ਸੇਵਾ ਕਰਦੇ ਰਹਾਂਗੇ। ਜੋ ਭੂਮਿਕਾ ਉਨ੍ਹਾਂ ਨੇ ਸਾਨੂੰ ਸੌਂਪੀ ਹੈ, ”

Scroll to Top