ਚੰਡੀਗੜ੍ਹ, 3 ਮਈ 2024: ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋ ਗਈ ਹੈ। ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਤਲਬੀਰ ਸਿੰਘ ਗਿੱਲ (Talbir Singh Gill) ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਸੀਐਮ ਭਗਵੰਤ ਮਾਨ ਨੇ ਅਕਾਲੀ ਦਲ ਦੇ ਆਗੂ ਅਤੇ ਅੰਮ੍ਰਿਤਸਰ ਦੱਖਣੀ ਤੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ ਹੈ। ਦੱਸ ਦਈਏ ਕਿ ਤਲਬੀਰ ਸਿੰਘ ਗਿੱਲ 2022 ਵਿੱਚ ਵਿਧਾਨ ਸਭਾ ਚੋਣ ਲੜ ਚੁੱਕੇ ਹਨ।