Sri Akal Takht Sahib

ਸੁਖਬੀਰ ਸਿੰਘ ਬਾਦਲ ਨੂੰ ਛੱਡ ਅਕਾਲੀ ਦਲ ਦੇ ਆਗੂ ਲੜ ਸਕਦੇ ਹਨ ਚੋਣਾਂ: ਜਥੇਦਾਰ ਸ੍ਰੀ ਅਕਾਲ ਤਖ਼ਤ

ਅੰਮ੍ਰਿਤਸਰ, 24 ਅਕਤੂਬਰ 2024: ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੋਇਆ ਹੈ | ਜਿਸ ਕਰਕੇ ਸੁਖਬੀਰ ਸਿੰਘ ਬਾਦਲ ਪੰਜਾਬ ਦੀਆਂ ਚੋਣਾਂ ‘ਚ ਹਿੱਸਾ ਨਹੀਂ ਲੈਣ ਸਕਣਗੇ, ਜਦੋਂ ਤੱਕ ਤਨਖ਼ਾਹੀਆ ਹਨ |

ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੋਰਾਂ ਵੱਲੋਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੋ ਕਿ ਇੱਕ ਪੰਥਕ ਪਾਰਟੀ ਹੈ, ਉਸਦੇ ਸਾਰੇ ਨੁਮਾਇੰਦੇ ਪੰਜਾਬ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ‘ਚ ਹਿੱਸਾ ਲੈ ਸਕਦੇ ਹਨ | ਉਨ੍ਹਾਂ ਕਿਹਾ ਕਿ ਸਿਰਫ਼ ਸੁਖਬੀਰ ਸਿੰਘ ਬਾਦਲ ਨੂੰ ਛੱਡ ਬਾਕੀ ਆਗੂ ਚੋਣਾਂ ‘ਚ ਹਿੱਸਾ ਲੈ ਸਕਦੇ ਹਨ |

Read more: Punjab: ਪੰਜਾਬ ਦੀਆਂ ਚਾਰ ਵਿਧਾਨ ਸੀਟਾਂ ‘ਤੇ ਚੋਣਾਂ ਨਹੀਂ ਲੜੇਗਾ ਸ਼੍ਰੋਮਣੀ ਅਕਾਲੀ ਦਲ

ਸੁਖਬੀਰ ਸਿੰਘ ਬਾਦਲ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੁਝ ਸਮੇਂ ਬਾਅਦ ਫੈਸਲਾ ਆਉਣ ਵਾਲਾ ਹੈ, ਉਥੇ ਹੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਜਾਬ ‘ਚ ਚੋਣਾਂ ‘ਚ ਹਿੱਸਾ ਲੈਣਾ ਸ਼੍ਰੋਮਣੀ ਅਕਾਲੀ ਦਲ ਦਾ ਹੱਕ ਬਣਦਾ ਹੈ, ਉਹਨਾਂ ਨੂੰ ਰੋਕਿਆ ਨਹੀਂ ਜਾ ਸਕਦਾ | ਜਥੇਦਾਰ ਰਘਬੀਰ ਸਿੰਘ ਹੁਣਾਂ ਨੇ ਕਿਹਾ ਕਿ ਜਿੰਨਾ ਚਿਰ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਸਜ਼ਾ ਨਹੀਂ ਸੁਣਾਈ ਜਾ ਜਾਂਦੀ, ਉਦੋਂ ਤੱਕ ਸੁਖਬੀਰ ਸਿੰਘ ਬਾਦਲ ਚੋਣ ਨਹੀਂ ਲੜ ਪਾਉਣਗੇ |

ਇਸਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗ੍ਹੜ ਵਿਖੇ ਹੋਈ ਬੈਠਕ ‘ਚ ਫੈਸਲਾ ਲਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਨਹੀਂ ਲੜੇਗਾ |

ਇਸ ਸੰਬੰਧੀ ਫੈਸਲਾ ਅੱਜ ਅਕਾਲੀ ਦਲ ਪਾਰਟੀ ਦੀ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਚੰਡੀਗੜ੍ਹ ਵਿਖੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਬੈਠਕ ‘ਚ ਲਿਆ ਗਿਆ ਹੈ।

ਇਸਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ 22 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਸੀ। ਵਫ਼ਦ ਨੇ ਸੁਖਬੀਰ ਸਿੰਘ ਬਾਦਲ ਦੀ ਸਜ਼ਾ ਬਾਰੇ ਛੇਤੀਂ ਫੈਸਲਾ ਲੈਣ ਬੇਨਤੀ ਕੀਤੀ । ਕਿਉਂਕਿ ਹੁਣ ਵਿਧਾਨ ਸਭਾ ਦੀਆਂ ਚਾਰ ਸੀਟਾਂ ‘ਤੇ ਉਪ ਚੋਣਾਂ ਹੋਣੀਆਂ ਹਨ।

ਹਾਲਾਂਕਿ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ‘ਚ ਜ਼ਿਮਨੀ ਚੋਣਾਂ ਦੌਰਾਨ ਸਿਆਸੀ ਸਰਗਰਮੀਆਂ ‘ਚ ਵਿਚਰਣ ਲਈ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ। ਜਥੇਦਾਰ ਨੇ ਕਿਹਾ ਕਿ ਤਨਖ਼ਾਹੀਏ ਦੀ ਇਕ ਪਰਿਭਾਸ਼ਾ ਹੁੰਦੀ ਹੈ, ਜਿਨ੍ਹੀ ਦੇਰ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋ ਕੇ ਫਸੀਲ ਤੋਂ ਲੱਗੀ ਤਨਖ਼ਾਹ ਪੂਰੀ ਨਹੀਂ ਕਰ ਲੈਂਦਾ, ਉਸ ਵਕਤ ਤੱਕ ਉਹ ਤਨਖ਼ਾਹੀਆ ਹੀ ਰਹਿੰਦਾ ਹੈ।

Scroll to Top