Site icon TheUnmute.com

ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

Manpreet Singh Ayali

ਚੰਡੀਗੜ੍ਹ 27 ਅਗਸਤ 2022: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋ ਵਿਧਾਇਕ ਮਨਪ੍ਰੀਤ ਸਿੰਘ ਇਆਲੀ (Manpreet Singh Ayali) ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ | ਮਨਪ੍ਰੀਤ ਸਿੰਘ ਇਆਲੀ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਅੱਜ ਪੰਜਾਬ ਕਲੋਨਾਈਜਰ ਅਤੇ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਸ. ਗੁਰਿੰਦਰ ਸਿੰਘ ਲਾਂਬਾ ਸਣੇ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਵਫ਼ਦ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੰਬੰਧਿਤ ਮੰਤਰੀ ਅਮਨ ਅਰੋੜਾ ਨਾਲ ਮੁਲਾਕਾਤ ਕੀਤੀ।

ਮਨਪ੍ਰੀਤ ਸਿੰਘ ਇਆਲੀ (Manpreet Singh Ayali) ਨੇ ਕਿਹਾ ਕਿ ਕਲੈਕਟਰ ਰੇਟਾਂ ਵਿੱਚ ਹੋਏ ਵਾਧੇ ਅਤੇ ਪਲਾਟਾਂ ਦੀ ਐਨ. ਓ. ਸੀ ਸੰਬੰਧੀ ਲੋਕਾਂ ਨੂੰ ਖ਼ਾਸ ਤੌਰ ‘ਤੇ ਪਿੰਡਾਂ ਵਿੱਚ ਪਲਾਟਾਂ ਦੀ ਰਜਿਸਟਰੀ ਨਾ ਹੋਣ ‘ਤੇ ਆ ਰਹੀ ਮੁਸ਼ਕਲਾਂ ਨੂੰ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ | ਮਨਪ੍ਰੀਤ ਸਿੰਘ ਇਆਲੀ ਨੇ ਮਸਲਿਆਂ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਹੈ । ਇਸਦੇ ਨਾਲ ਹੀ ਭਗਵੰਤ ਮਾਨ ਨੇ ਭਰੋਸਾ ਦਿੱਤਾ ਹੈ ਕਿ ਇਸ ਨੂੰ ਜਲਦੀ ਤੋਂ ਜਲਦੀ ਇਨ੍ਹਾਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ।

Exit mobile version