TheUnmute.com

ਆਨੰਦ ਮੈਰਿਜ ਐਕਟ ਸੰਬੰਧੀ ਬੈਠਕ ’ਚ ਸ਼੍ਰੋਮਣੀ ਕਮੇਟੀ ਨੂੰ ਨਾ ਸੱਦਣ ’ਤੇ ਅਕਾਲੀ ਦਲ ਨੇ ਜਤਾਇਆ ਇਤਰਾਜ਼

ਚੰਡੀਗੜ੍ਹ, 25 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਨੰਦ ਮੈਰਿਜ ਐਕਟ (Anand Marriage Act) 2016 ਵਿਚ ਸੋਧ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਨਾਲ ਅਹਿਮ ਬੈਠਕ ਸੱਦੀ, ਜਿਸਦਾ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਕੀਤਾ ਹੈ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਦਿਆਂ ਆਨੰਦ ਮੈਰਿਜ ਐਕਟ ਬਾਰੇ ਸੱਦੀ ਬੈਠਕ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਾ ਸੱਦਣ ਦੀ ਸਖ਼ਤ ਨਿਖੇਧੀ ਕਰਦਿਆਂ ਇਸਨੂੰ ਇਕ ਡੂੰਘੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਚੁਣੀ ਹੋਈ ਪ੍ਰਤੀਨਿਧ ਸੰਸਥਾ ਹੈ ਤੇ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਹੈ। ਉਸਨੂੰ ਨਾ ਸੱਦਣਾ ਜਾਣ ਬੁੱਝ ਕੇ ਸ਼੍ਰੋਮਣੀ ਕਮੇਟੀ ਨੂੰ ਨੀਵਾਂ ਵਿਖਾਉਣ ਦਾ ਯਤਨ ਕੀਤਾ ਹੈ।

Anand Marriage Act

Exit mobile version