Site icon TheUnmute.com

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ

Sukhbir Singh Badal

ਚੰਡੀਗੜ੍ਹ, 16 ਜੁਲਾਈ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ | ਸੁਖਬੀਰ ਬਾਦਲ ਨੇ ਸ਼ੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਉਹ ਨਿਮਾਣੇ ਸਿੱਖ ਵੱਜੋਂ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹਨ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਸਰਵਉੱਚ ਅਸਥਾਨ ‘ਤੇ ਪੇਸ਼ ਹੋਣਗੇ |

ਜਿਕਰਯੋਗ ਹੈ ਕਿ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਸੱਕਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇੱਕਤਰਤਾ ‘ਚ ਫੈਸਲਾ ਸੁਣਾਇਆ ਸੀ ਕਿ ਸੁਖਬੀਰ ਬਾਦਲ (Sukhbir Singh Badal) ਨੂੰ ਨਿੱਜੀ ਤੌਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਸਪੱਸ਼ਟੀਕਰਨ ਦੇਣ | ਇਹ ਜਵਾਬ ਉਨ੍ਹਾਂ ਨੂੰ 15 ਦਿਨਾਂ ਅੰਦਰ ਦੇਣ ਲਈ ਕਿਹਾ ਗਿਆ ਸੀ |

Exit mobile version