Site icon TheUnmute.com

ਬਠਿੰਡਾ ਲੋਕ ਸਭਾ ਸੀਟ ‘ਤੇ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਬਾਦਲ ਦੀ ਹੋਈ ਜਿੱਤ

Harsimrat Badal

ਚੰਡੀਗੜ੍ਹ, 04 ਜੂਨ 2024: ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਬਾਦਲ ਨੇ 49656 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ, ਉਨ੍ਹਾਂ ਨੂੰ 376558 ਵੋਟਾਂ ਮਿਲੀਆਂ ਹਨ । ਹਰਸਿਮਰਤ ਕੌਰ ਬਾਦਲ ਲਗਾਤਾਰ ਚੌਥੀ ਵਾਰ ਇੱਥੋਂ ਸੰਸਦ ਮੈਂਬਰ ਬਣੇ ਹਨ। ‘ਆਪ’ ਦੇ ਗੁਰਮੀਤ ਸਿੰਘ ਖੁੱਡੀਆਂ 326902 ਵੋਟਾਂ ਨਾਲ ਦੂਜੇ ਨੰਬਰ ‘ਤੇ ਰਹੇ।

ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ। ਜਿਸ ਵਿੱਚ ਲੰਬੀ, ਬਠਿੰਡਾ ਸ਼ਹਿਰੀ, ਬਠਿੰਡਾ ਦਿਹਾਤੀ, ਭੁੱਚੋ ਮੰਡੀ, ਮੌੜ ਮੰਡੀ, ਤਲਵੰਡੀ ਸਾਬੋ, ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਵਿਧਾਨ ਸਭਾ ਸ਼ਾਮਲ ਹਨ। ਇਸ ਸੀਟ ਤੋਂ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਨੇ ਜਿੱਤ ਹਾਸਲ ਕੀਤੀ ਹੈ। ਤੀਜੇ ਨੰਬਰ ‘ਤੇ ਕਾਂਗਰਸ ਦੇ ਜੀਤ ਮਹਿੰਦਰ ਸਿੰਘ ਸਿੱਧੂ ਅਤੇ ਚੌਥੇ ਨੰਬਰ ‘ਤੇ ਭਾਜਪਾ ਦੇ ਉਮੀਦਵਾਰ ਪਰਮਪਾਲ ਕੌਰ ਸਿੱਧੂ ਰਹੀ |

 

Exit mobile version