ਚੰਡੀਗੜ੍ਹ 14 ਜਨਵਰੀ 2023: ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਇਕ ਹੋਰ ਵੱਡਾ ਝਟਕਾ ਮਿਲਿਆ ਹੈ, ਸ਼੍ਰੋਮਣੀ ਅਕਾਲੀ ਦਲ ਦੇ ਸਲਾਹਕਾਰ ਬੋਰਡ ਮੈਂਬਰ ਅਤੇ ਪਾਰਟੀ ਦੇ ਪਟਿਆਲਾ ਤੋਂ ਅਬਜ਼ਰਵਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਅੱਜ ਆਪਣੇ ਦੋਵਾਂ ਅਹੁਦਿਆਂ ‘ਤੋਂ ਅਸਤੀਫ਼ਾ ਦੇ ਦਿੱਤਾ ਹੈ | ਇਸ ਦੌਰਾਨ ਉਨ੍ਹਾਂ ਨੇ ਆਪਣੇ ਦਰਜਨ ਤੋਂ ਵੱਧ ਸੀਨੀਅਰ ਸਾਥੀਆਂ ਨਾਲ ਪ੍ਰੈਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਦੀ ਥਾਂ ਸੰਗਰੂਰ ਵਿਚ ਨਵਾਂ ਹਲਕਾ ਇੰਚਾਰਜ ਲਗਾ ਦਿੱਤਾ ਹੈ ਅਤੇ ਹੁਣ ਉਹ ਹਲਕੇ ਦੇ ਸੇਵਾਦਾਰ ਵਜੋਂ ਸੇਵਾਵਾਂ ਨਿਭਾਉਣਗੇ। ਜਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ 2022 ਵਿੱਚ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਵਿਧਾਨ ਸਭਾ ਹਲਕਾ ਧੂਰੀ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਲੜੀ ਸੀ।
ਜਨਵਰੀ 19, 2025 4:38 ਪੂਃ ਦੁਃ