Site icon TheUnmute.com

ਅਖਿਲੇਸ਼ ਯਾਦਵ ਨੇ CM ਅਰਵਿੰਦ ਕੇਜਰੀਵਾਲ ਦਾ ਕੀਤਾ ਸਮਰਥਨ, ਕਿਹਾ- ਕੇਂਦਰ ਦਾ ਆਰਡੀਨੈਂਸ ਲੋਕਤੰਤਰ ਦੇ ਖ਼ਿਲਾਫ਼

Arvind Kejriwal

ਚੰਡੀਗੜ੍ਹ, 07 ਜੂਨ 2023: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਖਨਊ ਪਹੁੰਚੇ । ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਜੁਟਾਉਣ ਲਈ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕੀਤੀ। ਮੀਟਿੰਗ ਦੇ ਦੋਵੇਂ ਆਗੂਆਂ ਨੇ ਮੀਡੀਆ ਨੂੰ ਵੀ ਸੰਬੋਧਨ ਕੀਤਾ।

ਇਸ ਦੌਰਾਨ ਅਖਿਲੇਸ਼ ਯਾਦਵ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਆਰਡੀਨੈਂਸ ਲੋਕਤੰਤਰ ਦੇ ਖ਼ਿਲਾਫ਼ ਹੈ। ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕੇਜਰੀਵਾਲ ਸਰਕਾਰ ਵੱਲੋਂ ਕੀਤੇ ਗਏ ਕੰਮ ਦੇਖ ਕੇ ਭਾਜਪਾ ਸਰਕਾਰ ਡਰ ਗਈ ਹੈ। ਇਸੇ ਲਈ ਇਹ ਆਰਡੀਨੈਂਸ ਲਿਆਂਦਾ ਗਿਆ ਹੈ। ਅਸੀਂ ਕੇਜਰੀਵਾਲ ਸਰਕਾਰ ਦਾ ਸਮਰਥਨ ਕਰਦੇ ਹਾਂ ਅਤੇ ਰਾਜ ਸਭਾ ਵਿੱਚ ਆਰਡੀਨੈਂਸ ਦੇ ਖ਼ਿਲਾਫ਼ ਵੋਟ ਪਾਵਾਂਗੇ। ਸਾਡੇ ਸਾਰੇ ਮੈਂਬਰ ਆਮ ਆਦਮੀ ਪਾਰਟੀ ਦੇ ਨਾਲ ਹਨ।

Exit mobile version