Ghanaur

ਘਨੌਰ ਦੇ ਸਰਾਲਾ ਹੈੱਡ ਦੇ ਨੇੜਲੇ ਪਿੰਡਾਂ ਨੂੰ ਚੌਕਸ ਰਹਿਣ ਲਈ ਅਲਰਟ ਜਾਰੀ, ਅਫਵਾਹਾਂ ‘ਤੇ ਧਿਆਨ ਨਾ ਦੇਣ ਦੀ ਅਪੀਲ

ਪਟਿਆਲਾ, 22 ਜੁਲਾਈ 2023: ਭਾਰੀ ਬਾਰਿਸ਼ ਦੇ ਚੱਲਦੇ ਘਨੌਰ (Ghanaur) ਹਲਕੇ ਦੇ ਸਰਾਲਾ ਹੈੱਡ ਦੇ ਨੇੜਲੇ ਪਿੰਡਾਂ ਨੂੰ ਚੌਕਸ ਰਹਿਣ ਲਈ ਅਲਰਟ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਕਿ ਇੱਥੇ ਵੀ ਘੱਗਰ ਦੇ ਕਿਨਾਰਿਆਂ, ਬੰਨ੍ਹ ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ, ਇਸ ਲਈ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ। ਇਸ ਤੋਂ ਇਲਾਵਾ ਟਾਂਗਰੀ ਨੇੜਲੇ ਪਿੰਡਾਂ ਨੂੰ ਵੀ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਜਦਕਿ ਪਟਿਆਲਾ ਸਬ-ਡਿਵੀਜ਼ਨ ਦੇ ਪਿੰਡਾਂ ਸੱਸੀ, ਸੱਸਾ ਆਦਿ ਪਿੰਡਾਂ ਨੂੰ ਵੀ ਸੁਚੇਤ ਕੀਤਾ ਗਿਆ ਹੈ।

ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ, ਖਾਸਕਰ ਜਿੱਥੇ ਪਹਿਲਾਂ ਹੜ੍ਹ ਆਇਆ ਸੀ, ਉਨ੍ਹਾਂ ਸਾਰੇ ਖੇਤਰਾਂ ਲਈ ਪੂਰੀ ਤਰ੍ਹਾਂ ਚੌਕਸ ਹੈ। ਪ੍ਰਸ਼ਾਸਨ ਵਲੋਂ ਸਥਿਤੀ ‘ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ | ਫਿਲਹਾਲ ਵੱਡੀ ਨਦੀ ਸਬੰਧੀ ਚਿੰਤਾ ਦੀ ਕੋਈ ਗੱਲ ਨਹੀਂ ਹੈ।ਇਸ ਲਈ ਲੋਕ ਹੜ੍ਹ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਉੱਤੇ ਵੀ ਯਕੀਨ ਨਾ ਕਰਨ।

Scroll to Top