Site icon TheUnmute.com

ਸਮੂਹ ਯੋਗ ਵੋਟਰ ਵੋਟਾਂ ਬਣਵਾਉਣ ਲਈ ਲੋੜੀਂਦਾ ਸਹਿਯੋਗ ਦੇਣ: ਵਧੀਕ ਜ਼ਿਲ੍ਹਾ ਚੋਣ ਅਫ਼ਸਰ

HOG DEER

ਸ੍ਰੀ ਮੁਕਤਸਰ ਸਾਹਿਬ, 12 ਫਰਵਰੀ 2024: ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਦੀਆਂ ਆਮ ਚੋਣਾ-2024 ਦੀ ਤਿਆਰੀ ਦੇ ਮੰਤਵ ਲਈ ਯੋਗ ਵਿਅਕਤੀਆਂ ਦੀਆਂ ਵੋਟਾਂ ਬਣਵਾਉਣ ਅਤੇ ਮਰ ਚੁੱਕੇ ਵਿਅਕਤੀਆਂ ਦੀਆਂ ਵੋਟਾਂ ਕੱਟ ਕੇ ਵੋਟਰ (voters) ਸੂਚੀ ਵਿੱਚ ਦਰੁੱਸਤੀ ਕੀਤੀ ਜਾ ਰਹੀ ਹੈ, ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਡਾ. ਨਯਨ ਵੱਲੋਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 13 ਫਰਵਰੀ 2024 ਤੋਂ 16 ਫਰਵਰੀ 2024 ਤੱਕ ਯੋਗ ਵੋਟਰਾਂ ਤੋਂ ਫਾਰਮ ਭਰਵਾਉਣ ਅਤੇ ਮਰ ਚੁੱਕੇ ਵਿਅਕਤੀਆਂ ਦੀ ਵੋਟਾਂ ਕੱਟਣ ਲਈ ਸਮੂਹ ਬੀ.ਐਲ.ਓਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਦਫ਼ਤਰੀ ਸਮੇਂ ਵਿੱਚੋਂ 2 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਦੇ ਸਮੇਂ ਦੌਰਾਨ ਆਪਣੇ ਪੋਲਿੰਗ ਸਟੇਸ਼ਨ ਦੇ ਏਰੀਏ ਵਿੱਚ ਘਰ-ਘਰ ਜਾ ਕੇ ਯੋਗ ਵੋਟਰਾਂ ਦੀਆਂ ਵੋਟਾਂ ਬਣਵਾਉਣ ਅਤੇ ਜੋ ਕੋਈ ਵੋਟ ਕਿਸੇ ਕਾਰਣ ਕੱਟਣ ਵਾਲੀ ਹੈ ਤਾਂ ਉਹ ਸਬੰਧਤ ਤੋਂ ਫਾਰਮ ਭਰਵਾਉਣ ਉਪਰੰਤ ਕਾਰਵਾਈ ਅਮਲ ਵਿੱਚ ਲਿਆਉਣ।

ਉਨ੍ਹਾਂ ਦੱਸਿਆ ਕਿ ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ (voters) ਸੂਚੀ ਦੀ ਤਿਆਰੀ ਲਈ ਸਮੂਹ ਬੀ.ਐੱਲ.ਓਜ਼, ਪਟਵਾਰੀਆਂ, ਸਬੰਧਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਬੰਧਤ ਯੋਗ ਵਿਅਕਤੀਆਂ ਪਾਸੋਂ ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀ ਲਈ ਫਾਰਮ ਭਰਵਾਉਣ ਅਤੇ ਉਨ੍ਹਾਂ ਦੀਆਂ ਵੋਟਾਂ ਬਣਵਾਉਣ ਲਈ ਸਹਿਯੋਗ ਕਰਨ।

ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟਾਂ ਬਣਵਾਉਣ ਲਈ ਗੁਰੂਦੁਆਰਾ ਵੋਟਰ ਸੂਚੀ ਦੇ ਫ਼ਾਰਮ ਪ੍ਰਾਪਤ ਕਰਨ ਲਈ ਬੀ.ਐੱਲ.ਓਜ਼,ਪਟਵਾਰੀਆਂ ਸਬੰਧਤ ਕਰਮਚਾਰੀਆਂ ਤੱਕ ਪਹੁੰਚ ਕਰਨ ਅਤੇ ਲੋੜੀਂਦਾ ਸਹਿਯੋਗ ਦੇਣ ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਜਾ ਸਕੇ।

Exit mobile version