ਚੰਡੀਗੜ੍ਹ, 09 ਮਈ 2025: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਇੱਕ ਨੋਟਿਸ ਜਾਰੀ ਕੀਤਾ ਹੈ ਅਤੇ 9, 10 ਅਤੇ 12 ਮਈ 2025 ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਮੌਜੂਦਾ ਸਥਿਤੀ ਨੂੰ ਧਿਆਨ ‘ਚ ਰੱਖਦੇ ਹੋਏ, ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਪਹਿਲ ਦਿੰਦੇ ਹੋਏ ਲਿਆ ਗਿਆ ਹੈ। ਨਵੀਂ ਤਾਰੀਖ਼ ਦਾ ਐਲਾਨ ਬਾਅਦ ‘ਚ ਕੀਤਾ ਜਾਵੇਗਾ। ਇਸਦੇ ਨਾਲ ਹੀ ਕੋਈ ਵੀ ਅਪਡੇਟ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਰੀ ਕੀਤਾ ਜਾਵੇਗਾ।
ਜਿਕਰਯੋਗ ਹੈ ਕਿ ਪੰਜਾਬ ਭਰ ਦੇ ਸਾਰੇ ਸਰਕਾਰੀ, ਨਿੱਜੀ ਅਤੇ ਸਹਾਇਤਾ ਪ੍ਰਾਪਤ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਨੂੰ ਅਗਲੇ 3 ਦਿਨਾਂ ਲਈ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
Read More: India-Pak Tension: ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ ਜਾਰੀ