June 30, 2024 8:38 pm
ਸਕੂਲ ਰਹਿਣਗੇ ਬੰਦ

28 ਜਨਵਰੀ ਨੂੰ ਚੰਡੀਗੜ੍ਹ ‘ਚ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ

ਚੰਡੀਗੜ੍ਹ 26 ਜਨਵਰੀ 2023: ਚੰਡੀਗੜ੍ਹ (Chandigarh) ਪ੍ਰਸ਼ਾਸਨ ਨੇ ਅੱਜ ਐਲਾਨ ਕੀਤਾ ਹੈ ਕਿ 28 ਜਨਵਰੀ (ਸ਼ਨੀਵਾਰ) ਨੂੰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਇਸ ਸਬੰਧੀ ਐਲਾਨ ਅੱਜ ਇੱਥੇ ਪਰੇਡ ਗਰਾਊਂਡ ਵਿਖੇ ਆਯੋਜਿਤ ਗਣਤੰਤਰ ਦਿਵਸ ਸਮਾਗਮ ਦੌਰਾਨ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਡਾ: ਧਰਮਪਾਲ ਨੇ ਕੀਤਾ। ਉਹ ਅੱਜ ਪਰੇਡ ਗਰਾਊਂਡ ਵਿੱਚ ਕਰਵਾਏ ਗਏ ਗਣਤੰਤਰ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਸਨ।