July 2, 2024 9:40 pm
singh

ਕੇਜਰੀਵਾਲ ਵੱਲੋਂ ਦਿੱਤੀਆਂ ਗਈਆਂ ਸਾਰੀਆਂ ਗਰੰਟੀ ਨੂੰ ਕੀਤਾ ਜਾਵੇਗਾ ਇਨ-ਬਿਨ ਪਾਲਣਾ : ਕੁੰਵਰ ਵਿਜੈ ਪ੍ਰਤਾਪ ਸਿੰਘ

ਅੰਮ੍ਰਿਤਸਰ 25 ਨਵੰਬਰ 2021 : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤਿੰਨ ਗਾਰੰਟੀਆਂ ਦਿੱਤੀਆਂ ਗਈਆਂ ਹਨ ਜਿਸ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਨੇਤਾ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਉਨ੍ਹਾਂ ਤਿੰਨਾਂ ਗਾਰੰਟੀਆਂ ਨੂੰ ਇਨ ਬਿਨ ਪਾਲਣਾ ਕਰਨ ਦੀ ਯੋਜਨਾ ਦੱਸੀ ਗਈ ਉੱਥੇ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿਚ ਕੁਰੱਪਸ਼ਨ ਜ਼ਿਆਦਾ ਹੋਣ ਕਰਕੇ ਲੀਡਰ ਆਪਣੇ ਘਰ ਤੇ ਭਰ ਲੈਂਦੇ ਹਨ ਲੇਕਿਨ ਆਮ ਪਬਲਿਕ ਦੇ ਘਰ ਨਹੀਂ ਭਰ ਉਨ੍ਹਾਂ ਦੱਸਿਆ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਬਣੇਗੀ ਉਸ ਤੋਂ ਬਾਅਦ ਇਨਾ 3 ਗਰੰਟੀਆਂ ਇਨ ਬਿਨ ਪਾਲਣਾ ਕੀਤੀ ਜਾਵੇਗੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਮੁਤਾਬਕ ਲਗਾਤਾਰ ਹੀ ਪੰਜਾਬ ਵਿੱਚ ਜਿੰਨੀਆਂ ਵੀ ਸਰਕਾਰਾਂ ਰਹੀਆਂ ਹਨ ਉਨ੍ਹਾਂ ਵੱਲੋਂ ਲੋਕਾਂ ਦੇ ਪੈਸਿਆਂ ਅਤੇ ਨਾਲ ਕਰੱਪਸ਼ਨ ਕੀਤੀ ਗਈ ਹੈ ਅਤੇ ਉਹੀ ਕਰੱਪਸ਼ਨ ਰੋਕ ਕੇ ਲੋਕਾਂ ਦਾ ਭਲਾ ਕੀਤਾ ਜਾ ਸਕਦਾ ਹੈ ਉਨ੍ਹਾਂ ਕਿਹਾ ਕਿ ਯੋਜਨਾਬੱਧ ਤਰੀਕੇ ਨਾਲ ਹਰ ਇਕ ਵਾਅਦੇ ਨੂੰ ਪੂਰਾ ਕੀਤਾ ਜਾ ਸਕਦਾ ਹੈ ਜੋ ਅਗਰ ਲੀਡਰਾਂ ਦੇ ਮਨ ਅਤੇ ਦਿਲ ਸਾਫ਼ ਹੋਣ ਉੱਥੇ ਹੀ ਹਨ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਲਗਾਤਾਰ ਹੀ ਪੰਜਾਬ ਵਿੱਚ ਸਰਕਾਰਾਂ ਤੇ ਨਿਸ਼ਾਨੇ ਸਾਧੇ ਗਏ ਉਥੇ ਉਨ੍ਹਾਂ ਨੇ ਕਿਹਾ ਕਿ ਨੀਅਤ ਸਾਫ਼ ਹੋਵੇ ਤਾਂ ਹਰ ਇੱਕ ਮੁਕਾਮ ਹਾਸਿਲ ਕੀਤਾ ਜਾ ਸਕਦਾ ਹੈ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕੇਜਰੀਵਾਲ ਦੀ ਤਿੰਨੇ ਗਾਰੰਟੀਆਂ ਤੇ ਆਪਣੀ ਗਾਰੰਟੀ ਵੀ ਪ੍ਰਗਟਾਈ
ਕੇਜਰੀਵਾਲ ਵਲੋਂ ਦਿੱਤੀ ਗਈ ਤੀਸਰੀ ਗਰੰਟੀ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਜਿਲ੍ਹਾ ਅਮ੍ਰਿਤਸਰ ਵਲੋਂ ਜਿਲ੍ਹਾ ਪ੍ਰਧਾਨ ਮੈਡਮ ਜੀਵਨ ਜੋਤ ਕੌਰ ਦੀ ਅਗਵਾਈ ਹੇਠ ਅੰਮ੍ਰਿਤਸਰ ਸ਼ਹਿਰੀ ਦਫ਼ਤਰ ਵਿੱਖੇ ਪ੍ਰੈਸ ਕਾਨਫਰੰਸ ਕੀਤੀ ਗਈ।ਇਸ ਮੌਕੇ ਸਾਬਕਾ IG ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਜਰੀਵਾਲ ਜੀ ਦੀ ਤੀਸਰੀ ਗਰੰਟੀ 18 ਸਾਲ ਤੋਂ ਉਪਰ ਘਰ ਦੀ ਹਰੇਕ ਔਰਤ ਨੂੰ ਹਰ ਮਹੀਨੇ ਨਕਦ ਮਿਲਣਗੇ 1000 ਰੁਪਏ ਦੀ ਗਰੰਟੀ ਨਾਲ ਪੰਜਾਬ ਦੀਆਂ ਮਹਿਲਾਵਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਰਹੀ ਹੈ ਉਨ੍ਹਾਂ ਕਿਹਾ ਕਿ ਇਹ ਗਾਰੰਟੀ ਕਿਸੇ ਖਾਸ ਇਕ ਵਰਗ ਲਈ ਨਹੀਂ ਹੈ ਬਲਕਿ ਪੂਰੇ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਲਈ ਅਤੇ ਹਰ ਵਰਗ ਦੀਆਂ ਮਹਿਲਾਵਾਂ ਨੂੰ ਦਿੱਤੀ ਗਈ ਹੈ ਕੁੰਵਰ ਵਿਜੇ ਪ੍ਰਤਾਪ ਸਿੰਘ ਜੀ ਨੇ ਭਰੋਸਾ ਦਿੰਦਿਆਂ ਹੋਇਆ ਕਿਹਾ ਕਿ ਇਹ ਜੋ ਐਲਾਨ ਅਰਵਿੰਦ ਕੇਜਰੀਵਾਲ ਵੱਲੋਂ ਕੀਤਾ ਗਿਆ ਹੈ ਇਹ ਮਹਿਲਾਵਾਂ ਨੂੰ ਦਿੱਤੀਆਂ ਜਾ ਰਹੀਆਂ ਪੈਨਸ਼ਨਾਂ ਤੋਂ ਇਲਾਵਾ ਹਨ, ਅਤੇ ਹਰੇਕ ਔਰਤ ਨੂੰ ਮਿਲਣ ਵਾਲੇ ਇਹ 1000 ਰੁਪਏ ਔਰਤਾਂ ਨੂੰ ਪਹਿਲਾਂ ਤੋਂ ਮਿਲ ਰਹੀ ਮਾਸਿਕ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਅੰਗਹੀਣ ਪੈਨਸ਼ਨ ਜਾਂ ਨਿਰਭਰਤਾ ਪੈਨਸ਼ਨ ਤੋਂ ਵੱਖਰਾ ਹੋਵੇਗਾ। ਉਹਨਾਂ ਪੰਜਾਬ ਦੀਆਂ ਮਹਿਲਾਵਾਂ ਨੂੰ ਭਰੋਸਾ ਦੇਂਦਿਆ ਕਿਹਾ ਕਿ 2022 ਵਿੱਚ ਆਪ’ ਦੀ ਸਰਕਾਰ ਬਣਨ ਤੇ ਆਪ’ ਦੀ ਸਰਕਾਰ ਦੇ ਇਸ ਸਹਾਰੇ ਨਾਲ ਸਾਰੀਆਂ ਮਾਵਾਂ-ਭੈਣਾਂ ਨੂੰ ਸੱਚਮੁੱਚ ਸ਼ਕਤੀ ਅਤੇ ਸਵੈਮਾਨ ਮਿਲੇਗਾ ਅਤੇ ਜੇਕਰ ਇੱਕ ਪਰਿਵਾਰ ‘ਚ ਬੇਟੀ, ਬਹੂ, ਸੱਸ ਜਾਂ ਦਾਦੀ ਸਮੇਤ 18 ਸਾਲ ਤੋਂ ਵੱਧ ਉਮਰ ਦੀਆਂ ਜਿੰਨੀਆਂ ਵੀ ਮਹਿਲਾਵਾਂ ਹੋਣਗੀਆਂ ਸਭ ਨੂੰ ਇੱਕ-ਇੱਕ ਹਜ਼ਾਰ ਰੁਪਏ ਮਿਲਣਗੇ ਤਾਂ ਓਹ੍ਹ ਆਪਣੀਆਂ ਛੋਟੀਆਂ ਛੋਟੀਆਂ ਜ਼ਰੂਰਤਾਂ ਵੀ ਪੂਰੀਆਂ ਕਰ ਸਕਣਗੀਆਂ,ਉਹਨਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਦਿੱਲੀ ਦੇ ਸਰਕਾਰੀ ਖ਼ਜ਼ਾਨੇ ਦਾ ਵੀ ਪੰਜਾਬ ਵਰਗਾ ਹੀ ਹਾਲ ਸੀ। ਜਿੱਥੇ ਅੱਜ ਐਨੀਆਂ ਜਨ-ਸਹੂਲਤਾਂ ਦਿੱਤੇ ਜਾਣ ਦੇ ਬਾਵਜੂਦ ਕਰਜ਼ਾ ਰਹਿਤ ਅਤੇ ਮੁਨਾਫ਼ੇ ਵਾਲਾ ਬਜਟ ਹੈ।ਓਹਨਾਂ ਕਿਹਾ ਕਿ ਆਗਾਮੀ ਚੋਣਾਂ ਪੰਜਾਬ ਦੀ ਦਿਸ਼ਾ ਅਤੇ ਦਸ਼ਾ ਸੁਧਾਰ ਸਕਦੀਆਂ ਹਨ। ਪੰਜਾਬ ਦਾ ਉਸੇ ਤਰਾਂ ਭਵਿੱਖ ਬਦਲ ਸਕਦੀਆਂ ਹਨ, ਜਿਵੇਂ ਦਿੱਲੀ ‘ਚ ‘ਆਪ’ ਦੀ ਸਰਕਾਰ ਨੇ ਬਦਲਿਆ ਹੈ। ਇਸ ਵਾਰ ਇਕ ਮੌਕਾ ਕੇਜਰੀਵਾਲ ਨੂੰ ਦੇਣਾ ਹੈ। ਜਿਵੇਂ ਦਿੱਲੀ ਵਾਲਿਆਂ ਨੇ ਦਿੱਲੀ ‘ਚ ਦਿੱਤਾ ਸੀ, ਜਿੱਥੇ ਐਨੇ ਜਿਆਦਾ ਕੰਮ ਕੀਤੇ ਕਿ ਉਸ ਉਪਰੰਤ ਬਾਕੀ ਰਿਵਾਇਤੀ ਪਾਰਟੀਆਂ ਸਾਫ ਹੀ ਹੋ ਗਈਆਂ। ਇਸ ਮੌਕੇ ਵੱਖ ਵੱਖ ਹਲਕਿਆਂ ਦੇ ਅਹੁਦੇਦਾਰ ਮੌਜੂਦ ਸਨ।