Site icon TheUnmute.com

ਅਧਿਆਪਕਾਂ ਦੇ ਸਾਰੇ ਮਸਲੇ ਅਧਿਆਪਕ ਯੂਨੀਅਨਾਂ ਨਾਲ ਬੈਠਕੇ ਕੀਤੇ ਜਾਣਗੇ ਹੱਲ : ਸਿੱਖਿਆ ਮੰਤਰੀ ਮੀਤ ਹੇਅਰ

Gurmeet Singh Meet Hair

ਚੰਡੀਗੜ੍ਹ 22 ਮਾਰਚ 2022: ਪੰਜਾਬ ਦੇ ਨਵੇਂ ਬਣੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ ‘ਚ ਸੁਧਾਰ ਕਰਨ ਲਈ ਸਾਡੀ ਹਰ ਕੋਸ਼ਿਸ਼ ਹੋਵੇਗੀ।

ਇਸ ਦੌਰਾਨ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਨੇ ਕਿਹਾ ਕਿ ਸਿੱਖਿਆ ‘ਚ ਸੁਧਾਰ ਲਿਆਉਣ ਲਈ ਸਭ ਤੋਂ ਵੱਡਾ ਯੋਗਦਾਨ ਅਧਿਆਪਕਾਂ ਦਾ ਹੈ। ਅਧਿਆਪਕ ਤਾਂ ਹੀ ਕੰਮ ਕਰਨਗੇ ਜੇਕਰ ਉਹ ਖੁਸ਼ ਹੋਣਗੇ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਜੋ ਵੀ ਮਸਲੇ ਹਨ ਉਨ੍ਹਾਂ ਨੂੰ ਹੱਲ ਕਰਨ ਦੇ ਲਈ ਅਧਿਆਪਕ ਯੂਨੀਅਨਾਂ ਨਾਲ ਬੈਠ ਕੇ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਸਾਰੇ ਮਸਲੇ ਹੱਲ ਕਰਨ ਲਈ ਇਮਾਨਦਾਰੀ ਨਾਲ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਜੋ ਭ੍ਰਿਸ਼ਟਾਚਾਰ ਦੀਆਂ ਚਰਚਾਵਾਂ ਚਲਦੀਆਂ ਰਹੀਆਂ ਹਨ ਉਨ੍ਹਾਂ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਬਜਟ ਵੀ ਵਧਾਇਆ ਜਾਵੇਗਾ।

Exit mobile version