July 2, 2024 10:20 pm
Manipur

ਮਣੀਪੁਰ ਸਥਿਤੀ ‘ਤੇ ਕਰੀਬ 3 ਘੰਟੇ ਚੱਲੀ ਸਰਬ ਪਾਰਟੀ ਮੀਟਿੰਗ, ਇਨ੍ਹਾਂ ਪਾਰਟੀਆਂ ਨੇ ਲਿਆ ਹਿੱਸਾ

ਚੰਡੀਗੜ੍ਹ 24 ਜੂਨ 2023: ਮਣੀਪੁਰ (Manipur) ਦੇ ਮੌਜੂਦਾ ਹਾਲਾਤ ‘ਤੇ ਸ਼ਨੀਵਾਰ ਨੂੰ ਬੁਲਾਈ ਗਈ ਸਰਬ ਪਾਰਟੀ ਬੈਠਕ ਸਮਾਪਤ ਹੋ ਗਈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੌਜੂਦਾ ਸਥਿਤੀ ਬਾਰੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਜਾਣਕਾਰੀ ਦਿੱਤੀ। ਇਹ ਬੈਠਕ ਸੰਸਦ ਭਵਨ ਵਿੱਚ ਕਰੀਬ 3 ਘੰਟੇ ਤੱਕ ਚੱਲੀ । ਇਸ ਮੀਟਿੰਗ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ), ਕਾਂਗਰਸ, ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.), ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.), ਖੱਬੀ ਪੱਖੀ ਪਾਰਟੀਆਂ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਨੇ ਹਿੱਸਾ ਲਿਆ।

ਰਾਸ਼ਟਰੀ ਜਨਤਾ ਦਲ ਦੇ ਸੰਸਦ ਮੈਂਬਰ ਮਨੋਜ ਝਾਅ ਮੁਤਾਬਕ ਸਰਬ ਪਾਰਟੀ ਬੈਠਕ ‘ਚ ਖੁੱਲ੍ਹ ਕੇ ਗੱਲਬਾਤ ਹੋਈ ਅਤੇ ਸਾਰੀਆਂ ਪਾਰਟੀਆਂ ਨੇ ਆਪਣੀ ਰਾਏ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਸਾਰਿਆਂ ਨੇ ਆਪਣੀ ਰਾਏ ਰੱਖੀ। ਉੱਥੇ ਦੀ ਸਿਆਸੀ ਲੀਡਰਸ਼ਿਪ ਵਿੱਚ ਲੋਕਾਂ ਦਾ ਅਵਿਸ਼ਵਾਸ ਹੈ ਅਤੇ ਇਸ ਨੂੰ ਸਾਰੀਆਂ ਵਿਰੋਧੀ ਪਾਰਟੀਆਂ ਨੇ ਉਠਾਇਆ ਹੈ। ਇਸ ਦੇ ਨਾਲ ਹੀ ਡੀਐਮਕੇ ਦੇ ਸੰਸਦ ਮੈਂਬਰ ਤਿਰੁਚੀ ਸਿਵਾ ਨੇ ਕਿਹਾ ਕਿ ਅਸੀਂ ਮਣੀਪੁਰ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਦੱਸੀਆਂ ਹਨ। ਹਿੰਸਾ ਵਿੱਚ 100 ਜਣੇ ਮਾਰੇ ਗਏ ਹਨ ਅਤੇ ਲਗਭਗ 60,000 ਬੇਘਰ ਹੋਏ ਹਨ।

ਮਹੱਤਵਪੂਰਨ ਗੱਲ ਇਹ ਹੈ ਕਿ ਮਣੀਪੁਰ (Manipur)  ਵਿੱਚ ਮੈਤੇਈ ਅਤੇ ਕੁਕੀ ਭਾਈਚਾਰਿਆਂ ਦਰਮਿਆਨ ਇੱਕ ਮਹੀਨਾ ਪਹਿਲਾਂ ਹੋਈ ਹਿੰਸਾ ਵਿੱਚ 100 ਤੋਂ ਵੱਧ ਜਣਿਆਂ ਦੀ ਜਾਨ ਜਾ ਚੁੱਕੀ ਹੈ। ਗ੍ਰਹਿ ਮੰਤਰੀ ਸ਼ਾਹ ਨੇ ਪਿਛਲੇ ਮਹੀਨੇ ਚਾਰ ਦਿਨਾਂ ਲਈ ਸੂਬੇ ਦਾ ਦੌਰਾ ਕੀਤਾ ਸੀ ਅਤੇ ਮਣੀਪੁਰ ਵਿੱਚ ਸ਼ਾਂਤੀ ਬਹਾਲ ਕਰਨ ਦੀਆਂ ਆਪਣੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਸੀ। ਜਿਸ ਤੋਂ ਬਾਅਦ ਹਥਿਆਰਾਂ ਦੇ ਸਮਰਪਣ ਦੀਆਂ ਕਈ ਖਬਰਾਂ ਸਾਹਮਣੇ ਆਈਆਂ ਸਨ।