Transport Department

25 ਅਪ੍ਰੈਲ ਤੱਕ ਕੀਤਾ ਜਾਵੇਗਾ ਟਰਾਂਸਪੋਰਟ ਵਿਭਾਗ ‘ਚ ਸਾਰੀਆਂ ਲੰਬਿਤ ਅਰਜ਼ੀਆਂ ਦਾ ਨਿਪਟਾਰਾ

ਚੰਡੀਗੜ੍ਹ, 16 ਅਪ੍ਰੈਲ 2025: ਚੰਡੀਗੜ੍ਹ ‘ਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਟਰਾਂਸਪੋਰਟ ਵਿਭਾਗ (Transport Department) ਵਿੱਚ ਸਾਰੀਆਂ ਲੰਬਿਤ ਅਰਜ਼ੀਆਂ ਦਾ ਨਿਪਟਾਰਾ 25 ਅਪ੍ਰੈਲ ਤੱਕ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ, ਜਿਸ ਸੇਵਾ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ, ਉਸਨੂੰ ਉਸ ਸਮਾਂ ਸੀਮਾ ਦੇ ਅੰਦਰ ਪੂਰਾ ਕਰ ਲਿਆ ਜਾਵੇਗਾ। ਜੇਕਰ ਕੋਈ ਅਧਿਕਾਰੀ ਦਿੱਤੇ ਗਏ ਸਮੇਂ ਦੇ ਅੰਦਰ ਆਪਣਾ ਕੰਮ ਪੂਰਾ ਨਹੀਂ ਕਰਦਾ ਹੈ, ਤਾਂ ਉਸਦੀ ਜਵਾਬਦੇਹੀ ਹੋਵੇਗੀ। ਇਸਦੀ ਨਿਗਰਾਨੀ ਸੀਨੀਅਰ ਅਧਿਕਾਰੀਆਂ ਅਤੇ ਟਰਾਂਸਪੋਰਟ ਕਮਿਸ਼ਨਰ ਕਰਨਗੇ।

ਇਸ ਦੇ ਨਾਲ ਹੀ ਤੁਸੀਂ ਘਰ ਬੈਠੇ ਹੀ ਆਵਾਜਾਈ ਨਾਲ ਸਬੰਧਤ ਸਾਰੀਆਂ ਸੇਵਾਵਾਂ ਮਿਲਣਗੀਆਂ। ਇਸਦੇ ਲਈ ਤੁਹਾਨੂੰ ਫ਼ੋਨ ਨੰਬਰ 1076 ‘ਤੇ ਕਾਲ ਕਰਨੀ ਪਵੇਗੀ। ਇਹ ਕੰਮ ਉਨ੍ਹਾਂ ਥਾਵਾਂ ਤੋਂ ਵੀ ਕੀਤਾ ਜਾ ਸਕਦਾ ਹੈ ਜਿੱਥੇ ਸੇਵਾ ਕੇਂਦਰ ਚੱਲ ਰਹੇ ਹਨ। ਇਸ ਤੋਂ ਇਲਾਵਾ, ਸਰਕਾਰ ਜਲਦੀ ਹੀ ਵਟਸਐਪ ਚੈਟਬੋਟ ਸੇਵਾ ਵੀ ਸ਼ੁਰੂ ਕਰਨ ਜਾ ਰਹੀ ਹੈ।

ਅੱਜ ਟਰਾਂਸਪੋਰਟ ਵਿਭਾਗ (Transport Department) ਦੀ ਇੱਕ ਉੱਚ ਪੱਧਰੀ ਬੈਠਕ ਹੋਈ। ਇਸ ‘ਚ ਕਈ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ। ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ‘ਚ ਹਰੇਕ ਸੇਵਾ ਲਈ ਦਿਨ ਨਿਰਧਾਰਤ ਕੀਤੇ ਹਨ। ਪਰ ਇਹ ਗੱਲ ਸਾਹਮਣੇ ਆਈ ਹੈ ਕਿ ਕੰਮ ਯੋਜਨਾ ਅਨੁਸਾਰ ਨਹੀਂ ਹੋ ਰਿਹਾ ਹੈ। ਲਾਇਸੈਂਸ ਬਣਾਉਣ ਦਾ ਸਮਾਂ ਸੱਤ ਦਿਨ ਹੈ।

ਪਰ ਇਹ ਪਾਇਆ ਗਿਆ ਹੈ ਕਿ ਇੱਥੇ 7,722 ਅਰਜ਼ੀਆਂ ਲੰਬਿਤ ਹਨ। ਇਸੇ ਤਰ੍ਹਾਂ ਲਾਇਸੈਂਸ ਰਿਨਿਊ ਲਈ 7084 ਲੰਬਿਤ ਅਰਜ਼ੀਆਂ, ਵਾਹਨ ਨਾਲ ਸਬੰਧਤ ਹੋਰ ਕੰਮਾਂ ਲਈ 1634 ਅਤੇ ਪਤਾ ਬਦਲਣ ਲਈ 2851 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਮੀਟਿੰਗ ‘ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਮੌਜੂਦ ਸਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਅਜਿਹੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।

Read More: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰੋਡਵੇਜ਼ ਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਏ.ਜੀ ਪੰਜਾਬ ਨਾਲ ਕੀਤੀ ਚਰਚਾ

Scroll to Top