Site icon TheUnmute.com

ਆਂਗਨਵਾੜੀ ਯੂਨੀਅਨਾਂ ਦੀ ਜਾਇਜ ਮੰਗਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ: ਡਾ ਬਲਜੀਤ ਕੌਰ

Anganwadi Unions

ਚੰਡੀਗੜ੍ਹ, 5 ਅਗਸਤ 2024: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਅੱਜ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਪ੍ਰੀ-ਪ੍ਰਾਈਮਰੀ ਬੱਚਿਆਂ ਦੇ ਵਿਕਾਸ ਲਈ ਅਹਿਮ ਬੈਠਕ ਕੀਤੀ | ਇਸ ਦੌਰਾਨ ਕਈਂ ਮੁੱਦਿਆਂ ‘ਤੇ ਵਿਸਥਾਰ ਚਰਚਾ ਕੀਤੀ ।

ਬੈਠਕ ‘ਚ ਆਂਗਨਵਾੜੀ ਵਰਕਰਾਂ (Anganwadi Unions) ਦੀਆਂ ਵੱਖ-ਵੱਖ ਯੂਨੀਅਨਾਂ ਨੇ ਡਾ. ਬਲਜੀਤ ਕੌਰ ਸਾਹਮਣੇ ਆਪਣੀਆਂ ਮੁੱਖ ਮੰਗਾਂ ਜਿਵੇਂ ਆਂਗਨਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦੇਣਾ ਅਤੇ ਸਾਲ 2017 ‘ਚ 3 ਤੋਂ 6 ਸਾਲ ਦੀ ਉਮਰ ਦੇ ਬੱਚੇ ਜੋ ਸਰਕਾਰੀ ਪ੍ਰਾਈਮਰੀ ਸਕੂਲਾਂ ‘ਚ ਸਿਫਟ ਕਰ ਦਿੱਤੇ ਗਏ ਸਨ, ਉਨ੍ਹਾਂ ਨੂੰ ਵਾਪਸ ਆਂਗਨਵਾੜੀ ਸੈਂਟਰਾਂ ‘ਚ ਭੇਜਣ ਸੰਬੰਧੀ ਮੰਗਾਂ ਸ਼ਾਮਲ ਸਨ|

ਡਾ. ਬਲਜੀਤ ਕੌਰ ਨੇ ਆਂਗਨਵਾੜੀ ਯੂਨੀਅਨਾਂ (Anganwadi Unions) ਦੀਆਂ ਜਾਇਜ ਮੰਗਾਂ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ | ਉਨ੍ਹਾਂ ਕਿਹਾ ਕਿ 0-6 ਸਾਲ ਦਾ ਸਮਾਂ ਹਰੇਕ ਬੱਚੇ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਜਦੋਂ ਉਸ ਨੂੰ ਸਰੀਰਕ, ਭਾਵਨਾਤਮਕ, ਮਨੋਵਿਗਿਆਨਕ ਅਤੇ ਸਮਾਜਿਕ ਸਹਾਇਤਾ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਕਿਉਂਕਿ ਇਹ ਉਨ੍ਹਾਂ ਦੇ ਭਵਿੱਖ ਦੀ ਨੀਂਹ ਰੱਖਦਾ ਹੈ। ਇਸ ਲਈ ਉਨ੍ਹਾਂ ਵਿਭਾਗ ਦੇ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਦੀਆਂ ਕਮੇਟੀਆਂ ਬਣਾਈਆਂ ਜਾਣ। ਇਹ ਕਮੇਟੀ ਆਪਣੇ ਜਿਲ੍ਹੇ ‘ਚ ਅਧੀਨ ਆਂਗਨਵਾੜੀ ਸੈਂਟਰਾਂ ਦਾ ਦੌਰਾ ਕਰਕੇ ਬੁਨਿਆਦੀ ਜਰੂਰਤਾਂ ਸਬੰਧੀ ਇਕ ਹਫਤੇ ਦੇ ਅੰਦਰ ਅੰਦਰ ਰਿਪੋਰਟ ਪੇਸ਼ ਕਰੇਗੀ।

Exit mobile version