ਚੰਡੀਗੜ੍ਹ, 29 ਮਾਰਚ 2022 : ਪੰਜਾਬ ‘ਚ ਬਿਜਲੀ ਅਤੇ ਬੈਂਕ ਕਾਮਿਆਂ ਦੀ ਹੜਤਾਲ ਦੇ ਨਾਲ-ਨਾਲ ਅੱਜ ਤੋਂ ਮਾਲ ਅਧਿਕਾਰੀ ਕਾਨੂੰਨਗੋ,ਪਟਵਾਰੀ ਅਤੇ ਤਹਿਸੀਲਦਾਰ ਵੀ ਅਣਮਿੱਥੇ ਸਮੇਂ ਲਈ ਹੜਤਾਲ ਤੇ ਚਲੇ ਗਏ ਹਨ।
ਕਿਹਾ ਜਾ ਰਿਹਾ ਹੈ ਕਿ ਇਹ ਹੜਤਾਲ ਬੀਤੇ ਕੱਲ੍ਹ ਲੰਬੀ ਵਿਖੇ ਹੋਏ ਘਟਨਾਕ੍ਰਮ ਨੂੰ ਲੈ ਕੇ ਵਿੱਢੀ ਗਈ ਹੈ। ਪੰਜਾਬ ਰੈਵੇਨਿਊ ਅਫਸਰ ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਇੱਕ ਕਿਸਾਨ ਜਥੇਬੰਦੀ ਤੇ ਸ੍ਰੀ ਮੁਕਤਸਰ ਸਾਹਿਬ ਵਿਚ ਨਾਇਬ ਤਹਿਸੀਲਦਾਰਾਂ ਅਤੇ ਪਟਵਾਰੀਆਂ ਨੂੰ ਬੰਦੀ ਬਣਾਉਣ ਦਾ ਦੋਸ਼ ਲਗਾਇਆ ਹੈ।
ਐਸੋਸੀਏਸ਼ਨ ਨੇ ਕਿਹਾ ਕਿ ਜਥੇਬੰਦੀ ਇਸ ਕਥਿਤ ਗੁੰਡਾਗਰਦੀ ਅਤੇ ਧੱਕੇਸ਼ਾਹੀ ਦੇ ਖ਼ਿਲਾਫ਼ ਪੰਜਾਬ ਦੇ ਸਾਰੇ ਮਾਲ ਅਫਸਰ, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਹਨ ਅਤੇ ਲੰਬੀ ਵਿਖੇ ਇਕੱਠ ਕਰ ਰਹੇ ਹਨ।