Site icon TheUnmute.com

ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ: ਲਾਲਜੀਤ ਸਿੰਘ ਭੁੱਲਰ

ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ 16 ਅਪ੍ਰੈਲ 2022: ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ 300 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਫੈਸਲੇ ਨਾਲ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ | ਇਸਦੇ ਚੱਲਦੇ ਪੰਜਾਬ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ| ਲਾਲਜੀਤ ਸਿੰਘ ਭੁੱਲਰ ਨੇ ਬਿਜਲੀ ਮੁਆਫ਼ ਦੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਆਫ਼ ਨਾਲ ਪੰਜਾਬ ਦੇ ਲੋਕਾਂ ‘ਚ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਇਕ-ਇਕ ਕਰਕੇ ਪੂਰੇ ਕੀਤੇ ਜਾਣਗੇ।

Exit mobile version