ਚੰਡੀਗੜ੍ਹ , 4 ਅਗਸਤ 2021 : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋ ਪੰਜਾਬ ਕਾਂਗਰਸ ਭਵਨ ਵਿਚ ਦਲਿਤ ਵਰਗ ਨਾਲ ਗੱਲਬਾਤ ਕੀਤੀ ਗਈ ਨਵਜੋਤ ਸਿੰਘ ਸਿੱਧੂ ਦੀ ਇਹ ਗੱਲਬਾਤ ਲਗਭਗ 3 ਘੰਟੇ ਤੱਕ ਚਲਦੀ ਰਹੀ ।
ਇਸ ਬੈਠਕ ਵਿਚ 20 ਮੰਤਰੀਆਂ ਅਤੇ ਵਿਧਾਇਕ ਪੁੱਜੇ , ਬੈਠਕ ਦੌਰਾਨ ਨਵਜੋਤ ਸਿੰਘ ਸਿੱਧੂ ਨੇ 18 ਨੁਕਤਿਆਂ ਦੇ ਏਜੰਡੇ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਤੇ ਪੰਜਾਬ ਸਰਕਾਰ ਵਲੋਂ ਦਲਿਤ ਭਾਈਚਾਰੇ ਦੇ ਮਸਲਿਆਂ ਦਾ ਹੱਲ ਕਰਨ ਲਈ ਵਿਆਪਕ ਕਦਮ ਚੁੱਕਣ ਦੀ ਯੋਜਨਾ ਵੀ ਬਣਾਈ ਗਈ।