ਚੰਡੀਗੜ੍ਹ, 29 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸੋਮਵਾਰ ਨੂੰ ਤਹਿਸੀਲਾਂ ਦੇ ਸੁਧਾਰ ‘ਤੇ ਧਿਆਨ ਕੇਂਦਰਿਤ ਕਰਨ ਲਈ ਮਾਲ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਲੈਂਡ ਰਿਕਾਰਡ ਸੋਸਾਇਟੀ (ਪੀ.ਐੱਲ.ਐੱਸ.ਆਰ.) ਨਾਲ ਸਬੰਧਤ ਮੀਟਿੰਗ ਕੀਤੀ ਗਈ, ਜਿਸ ਵਿੱਚ ਸੂਬੇ ਦੀਆਂ ਤਹਿਸੀਲਾਂ ਨੂੰ ਉੱਚਾ ਚੁੱਕਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਸਾਰੇ ਰਿਕਾਰਡ ਨੂੰ ਆਨਲਾਈਨ ਕਰਨ ਜਾ ਰਹੇ ਹਾਂ ਨਾਲ ਹੀ ਤਹਿਸੀਲਾਂ ਦੀ ਕੰਮਕਾਜੀ ਭਾਸ਼ਾ ਨੂੰ ਸੌਖੀ ਪੰਜਾਬੀ ‘ਚ ਕਰਨ ਜਾ ਰਹੇ ਹਾਂ ਤਾਂ ਜੋ ਲੋਕਾਂ ਨੂੰ ਰਿਕਾਰਡ ਪੜ੍ਹਨ ਤੇ ਲਿਖਣ ‘ਚ ਕਿਸੇ ਤਰ੍ਹਾਂ ਦੀ ਖੱਜਲ-ਖ਼ੁਆਰੀ ਨਾ ਹੋਵੇ
ਫਰਵਰੀ 23, 2025 7:25 ਬਾਃ ਦੁਃ