ਚੰਡੀਗੜ੍ਹ, 24 ਮਈ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਲੋਕਤੰਤਰ ਪ੍ਰਣਾਲੀ ਵਿਚ ਜਨਤਾ ਸਭ ਤੋਂ ਉੱਪਰ ਹੁੰਦੀ ਹੈ ਅਤੇ ਇਕ-ਇਕ ਵੋਟ ਦਾ ਬਹੁਤ ਮਹਤੱਵ ਹੁੰਦਾ ਹੈ, ਇਸ ਲਈ ਸਾਰੇ ਵੋਟਰਾਂ (Voters) ਨੂੰ 25 ਮਈ ਨੂੰ ਲੋਕਤੰਤਰ ਦੇ ਉਤਸਵ ਵਿਚ ਆਪਣੀ ਭਾਗੀਦਾਰੀ ਯਕੀਨੀ ਕਰਨੀ ਚਾਹੀਦੀ ਹੈ। ਵੋਟਿੰਗ ਕਰਨਾ ਉਨ੍ਹਾਂ ਦਾ ਅਧਿਕਾਰ ਹੈ। ਚੋਣ ਵਿਚ ਵੋਟਿੰਗ ਕਰਨ ਦਾ ਮੌਕਾ 5 ਸਾਲ ਦੇ ਬਾਅਦ ਮਿਲਦਾ ਹੈ। ਇਹ ਮੌਕਾ ਸਾਨੂੰ ਗਵਾਉਣਾ ਨਹੀਂ ਚਾਹੀਦਾ ਸਗੋਂ ਲੋਕਤੰਤਰ ਦੀ ਮਜ਼ਬੂਤੀ ਲਈ ਵੋਟਿੰਗ ਕਰ ਕੇ ਆਪਣੇ ਆਪ ‘ਤੇ ਮਾਣ ਮਹਿਸੂਸ ਕਰਨ।
ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਸਾਡੇ ਦੇਸ਼ ਵਿਚ ਨੌਜਵਾਨਾਂ ਦੀ ਗਿਣਤੀ ਵੱਧ ਹੈ, ਇਸ ਲਈ ਭਾਰਤ ਨੂੰ ਨੌਜਵਾਨ ਦੇਸ਼ ਕਹਿੰਦੇ ਹਨ। ਇਸ ਗੱਲ ਨੂੰ ਨੌਜਵਾਨਾਂ ਨੂੰ ਸਮਝਣਾ ਹੋਵੇਗਾ ਕਿ ਲੋਕਤੰਤਰ ਵਿਚ ਭਾਗੀਦਾਰੀ ਨਾਲ ਲੋਕਤੰਤਰ ਮਜ਼ਬੂਤ ਬਣਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਤੁਸੀਂ ਆਪਣੀ ਅਵਾਜ ਨੂੰ ਬੁਲੰਦ ਰੱਖਣਾ ਚਾਹੁੰਦੇ ਹਨ ਤਾਂ ਲੋਕਤੰਤਰ ਦੇ ਪਰਵ ਵਿਚ ਵੋਟ ਪਾ ਕੇ ਆਪਣੀ ਭਾਗੀਦਾਰੀ ਯਕੀਨੀ ਕਰਨ।
ਸੰਵਿਧਾਨ ਵਿਚ ਸਾਰਿਆਂ ਨੂੰ ਵੋਟ ਦਾ ਸਮਾਨ ਰੂਪ ਨਾਲ ਅਧਿਕਾਰ ਦਿੱਤਾ ਗਿਆ ਹੈ। ਸਵੀਪ ਮੁਹਿੰਮ ਤਹਿਤ ਬੀਬੀਆਂ ਨੂੰ ਦੱਸਣਾ ਕਿ ਉਨ੍ਹਾਂ ਦੇ ਵੋਟ ਦੀ ਵੀ ਕੀਮਤ ਪੁਰਸ਼ ਦੇ ਬਰਾਬਰ ਹੈ। ਇਸ ਲਈ ਉਨ੍ਹਾਂ ਨੂੰ ਲੋਕਤੰਤਰ ਦੇ ਸੱਭ ਤੋਂ ਵੱਡੇ ਪਰਵ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਅਤੇ ਆਪਣੇ ਵੋਟ (Voters) ਦਾ ਬਿਨ੍ਹਾਂ ਕਿਸੇ ਡਰ ਦੇ ਵਰਤੋ ਕਰਦੇ ਹੋਏ ਸਹੀ ਉਮੀਦਵਾਰ ਨੂੰ ਚੋਣ ਕਰਨਾ ਚਾਹੀਦਾ ਹੈ।