ਜੰਮੂ-ਕਸ਼ਮੀਰ, 12 ਮਾਰਚ 2026: ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ‘ਤੇ ਬੁੱਧਵਾਰ ਰਾਤ ਨੂੰ ਇੱਕ ਵਿਆਹ ਸਮਾਜ ਦੌਰਾਨ ਹਮਲਾ ਕੀਤਾ ਗਿਆ। ਹਮਲਾਵਰ ਨੇ ਉਨ੍ਹਾਂ ਨੂੰ ਪਿੱਛੇ ਤੋਂ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਵਾਲ-ਵਾਲ ਬਚ ਗਏ। ਘਟਨਾ ਤੋਂ ਬਾਅਦ ਪਹਿਲੀ ਵਾਰ ਪ੍ਰਤੀਕਿਰਿਆ ਦਿੰਦੇ ਹੋਏ ਅਬਦੁੱਲਾ ਨੇ ਕਿਹਾ, “ਅੱਲ੍ਹਾ ਨੇ ਮੈਨੂੰ ਬਚਾ ਲਿਆ”
ਇਹ ਘਟਨਾ ਸ਼ਹਿਰ ਦੇ ਬਾਹਰਵਾਰ ਗ੍ਰੇਟਰ ਕੈਲਾਸ਼ ‘ਚ ਇੱਕ ਵਿਆਹ ਸਮਾਗਮ ਦੌਰਾਨ ਵਾਪਰੀ। ਜਿਵੇਂ ਹੀ ਫਾਰੂਕ ਅਬਦੁੱਲਾ ਸਮਾਗਮ ਤੋਂ ਬਾਹਰ ਜਾ ਰਹੇ ਸਨ, ਕਮਲ ਸਿੰਘ ਜਾਮਵਾਲ ਨਾਮ ਦੇ ਇੱਕ ਵਿਅਕਤੀ ਨੇ ਕਥਿਤ ਤੌਰ ‘ਤੇ ਉਨ੍ਹਾਂ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਅਬਦੁੱਲਾ ਨੂੰ ਗੋਲੀ ਨਹੀਂ ਲੱਗੀ ਅਤੇ ਉਹ ਸੁਰੱਖਿਅਤ ਰਹੇ। ਹਮਲਾਵਰ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਘਟਨਾ ਨੇ ਜੰਮੂ-ਕਸ਼ਮੀਰ ‘ਚ ਸੁਰੱਖਿਆ ਸਥਿਤੀ ‘ਤੇ ਫਿਰ ਸਵਾਲ ਖੜ੍ਹੇ ਕੀਤੇ ਹਨ। ਇੱਕ ਪ੍ਰਮੁੱਖ ਰਾਜਨੀਤਿਕ ਸ਼ਖਸੀਅਤ ‘ਤੇ ਅਜਿਹਾ ਹਮਲਾ ਚਿੰਤਾ ਦਾ ਵਿਸ਼ਾ ਹੈ। ਨੈਸ਼ਨਲ ਕਾਨਫਰੰਸ ਦੇ ਆਗੂਆਂ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਹਮਲਾਵਰ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਘਟਨਾ ਤੋਂ ਬਾਅਦ, ਫਾਰੂਕ ਅਬਦੁੱਲਾ ਨੇ ਸ਼ਾਂਤਮਈ ਢੰਗ ਨਾਲ ਜਵਾਬ ਦਿੰਦੇ ਹੋਏ ਕਿਹਾ ਕਿ ਇਹ ਰੱਬ ਦੀ ਕਿਰਪਾ ਸੀ ਕਿ ਉਹ ਬਿਨਾਂ ਕਿਸੇ ਨੁਕਸਾਨ ਦੇ ਬਚ ਗਏ। ਉਨ੍ਹਾਂ ਨੇ ਘਟਨਾ ਬਾਰੇ ਹੋਰ ਜਾਣਕਾਰੀ ਦੇਣ ਤੋਂ ਗੁਰੇਜ਼ ਕੀਤਾ।
ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਆਪਣੇ ਪਿਤਾ ਅਤੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ‘ਤੇ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਨੂੰ ਮਿਲਣ ਗਏ ਹਨ। ਫਾਰੂਕ ਅਬਦੁੱਲਾ ‘ਤੇ ਬੁੱਧਵਾਰ ਦੇਰ ਰਾਤ ਇੱਕ ਵਿਆਹ ਸਮਾਗਮ ‘ਚ ਹਮਲਾ ਹੋਇਆ। ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਵੀ ਇਸ ਹਮਲੇ ‘ਤੇ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਇਹ ਸੁਣ ਕੇ ਰਾਹਤ ਮਿਲੀ ਕਿ ਉਹ ਸੁਰੱਖਿਅਤ ਹਨ।
ਮੁੱਖ ਮੰਤਰੀ ਉਮਰ ਅਬਦੁੱਲਾ ਵੀਰਵਾਰ ਸਵੇਰੇ ਆਪਣੇ ਪਿਤਾ ਫਾਰੂਕ ਅਬਦੁੱਲਾ ਦੇ ਘਰ ਗਏ। ਗੋਲੀਬਾਰੀ ਦੀ ਘਟਨਾ ਤੋਂ ਬਾਅਦ ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਦੇ ਘਰ ‘ਤੇ ਸੁਰੱਖਿਆ ਪਹਿਲਾਂ ਹੀ ਸਖ਼ਤ ਕਰ ਦਿੱਤੀ ਗਈ ਸੀ।
ਕਾਂਗਰਸ ਆਗੂ ਗੁਲਾਮ ਅਹਿਮਦ ਮੀਰ ਨੇ ਇਸ ਘਟਨਾ ਨੂੰ ਇੱਕ ਗੰਭੀਰ ਸੁਰੱਖਿਆ ਕੁਤਾਹੀ ਦੱਸਿਆ ਜੋ ਅਸਵੀਕਾਰਨਯੋਗ ਹੈ। ਉਨ੍ਹਾਂ ਕਿਹਾ, “ਮੈਨੂੰ ਫਾਰੂਕ ਅਬਦੁੱਲਾ ‘ਤੇ ਇੱਕ ਵਿਆਹ ਸਮਾਗਮ ‘ਚ ਹੋਏ ਘਾਤਕ ਹਮਲੇ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਹੈ। ਸੁਰੱਖਿਆ ਦੀ ਇਹ ਗੰਭੀਰ ਕੁਤਾਹੀ ਅਸਵੀਕਾਰਨਯੋਗ ਹੈ। ਸ਼ੁਕਰ ਹੈ ਕਿ ਉਹ ਸੁਰੱਖਿਅਤ ਹਨ। ਜ਼ਿੰਮੇਵਾਰੀ ਤੈਅ ਕਰਨ ਅਤੇ ਭਵਿੱਖ ‘ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਸ ਘਟਨਾ ਦੀ ਪੂਰੀ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ।”
Read More: ਬਜਟ ਸੈਸ਼ਨ ਦੌਰਾਨ ਮਹਾਰਾਸ਼ਟਰ ਵਿਧਾਨ ਸਭਾ ਭਵਨ ‘ਚ ਮਿਲੀ ਬੰ.ਬ ਦੀ ਧਮਕੀ




