ਚੰਡੀਗੜ੍ਹ 04 ਅਗਸਤ 2022: ਮੋਹਾਲੀ ਜ਼ਿਲ੍ਹੇ ਡੇਰਾਬੱਸੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਪੀਏ ‘ਤੇ ਰਿਸ਼ਵਤ ਮੰਗਣ ਦੇ ਦੋਸ਼ ਲਗਾਏ ਗਏ ਹਨ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਪੀਏ ਨਿਤੀਨ ਲੁਥਰਾ ਵੱਲੋਂ ਬਲਟਾਣਾ ਚੌਂਕੀ ਇੰਚਾਰਜ ਕੋਲੋਂ 1 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੋਸ਼ ਲਾਏ ਹਨ। ਇਸਦੇ ਨਾਲ ਹੀ ਭ੍ਰਿਸ਼ਟਾਚਾਰ ਵਿਰੁੱਧ ਹੈਲਪਲਾਈਨ ਨੰਬਰ ਉਤੇ ਸ਼ਿਕਾਇਤ ਕਰਨ ਤੋਂ ਬਾਅਦ ਇਹ ਮਾਮਲਾ ਸਾਹਮਣੇ ਆਇਆ |
ਨਵੰਬਰ 23, 2024 4:02 ਪੂਃ ਦੁਃ