July 7, 2024 4:21 am
Canada

ਕੈਨੇਡਾ ਦੀਆਂ ਚੋਣਾਂ ‘ਚ ਭਾਰਤ ਦੀ ਦਖਲਅੰਦਾਜ਼ੀ ਦੇ ਦੋਸ਼ ਬੇਬੁਨਿਆਦ: ਭਾਰਤੀ ਵਿਦੇਸ਼ ਮੰਤਰਾਲੇ

ਚੰਡੀਗ੍ਹੜ, 06 ਅਪ੍ਰੈਲ, 2024: ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ (Canada) ਵੱਲੋਂ ਲਾਏ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, “ਕੈਨੇਡਾ ਨੇ ਸਾਡੇ ‘ਤੇ ਦੋਸ਼ ਲਗਾਇਆ ਕਿ ਭਾਰਤ ਨੇ ਉਨ੍ਹਾਂ ਦੀਆਂ ਚੋਣਾਂ ‘ਚ ਦਖਲਅੰਦਾਜ਼ੀ ਕੀਤੀ ਹੈ, ਇਹ ਦੋਸ਼ ਬੇਬੁਨਿਆਦ ਹੈ। ਦੂਜੇ ਦੇਸ਼ਾਂ ਦੀਆਂ ਲੋਕਤੰਤਰੀ ਪ੍ਰਕਿਰਿਆਵਾਂ ‘ਚ ਦਖਲ ਦੇਣਾ ਭਾਰਤ ਸਰਕਾਰ ਦੀ ਨੀਤੀ ਨਹੀਂ ਹੈ। ਇਹ ਕੈਨੇਡਾ ਹੀ ਹੈ ਜੋ ਸਾਡੀਆਂ ਚੋਣਾਂ ‘ਚ ਦਖਲਅੰਦਾਜ਼ੀ ਕਰ ਰਿਹਾ ਹੈ।

ਦਰਅਸਲ, ਪਿਛਲੇ ਸਾਲ ਸਤੰਬਰ ਵਿੱਚ ਜਾਰੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕੈਨੇਡਾ (Canada) ਵਿੱਚ 2019 ਅਤੇ 2021 ਵਿੱਚ ਹੋਈਆਂ ਦੋ ਸੰਘੀ ਚੋਣਾਂ ਵਿੱਚ ਚੀਨ ਨੇ ਦਖਲਅੰਦਾਜ਼ੀ ਕੀਤੀ ਸੀ। ਇਸ ਨਾਲ ਜਸਟਿਨ ਟਰੂਡੋ ਦੀ ਜਿੱਤ ਹੋਈ। ਚੀਨ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਸੀ। ਉਦੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮਾਮਲੇ ਦੀ ਜਾਂਚ ਲਈ ਇੱਕ ਸੁਤੰਤਰ ਕਮਿਸ਼ਨ ਦਾ ਗਠਨ ਕੀਤਾ ਸੀ।

ਕਮਿਸ਼ਨ ਨੇ ਕਿਹਾ ਸੀ ਕਿ ਉਸ ਨੇ ਟਰੂਡੋ ਸਰਕਾਰ ਨੂੰ ਇਨ੍ਹਾਂ ਚੋਣਾਂ ਵਿੱਚ ਭਾਰਤ ਦੀ ਕਥਿਤ ਦਖ਼ਲਅੰਦਾਜ਼ੀ ਨਾਲ ਸਬੰਧਤ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਕਮਿਸ਼ਨ ਇਸ ਗੱਲ ਦੀ ਵੀ ਜਾਂਚ ਕਰੇਗਾ ਕਿ ਸਰਕਾਰ ਕੋਲ ਪੂਰੇ ਮਾਮਲੇ ਬਾਰੇ ਕਿੰਨੀ ਜਾਣਕਾਰੀ ਸੀ ਅਤੇ ਇਸ ‘ਤੇ ਕੀ ਕਦਮ ਚੁੱਕੇ ਗਏ।