ਚੰਡੀਗੜ੍ਹ, 16 ਜੁਲਾਈ 2024: ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ ਅਕਾਲੀ ਦਲ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ | ਜਲੰਧਰ ਜ਼ਿਮਨੀ ਚੋਣ ‘ਚ ਅਕਾਲੀ ਦਲ ਦੀ ਉਮੀਦਵਾਰ ਰਹੀ ਸੁਰਜੀਤ ਕੌਰ (Surjit Kaur) ਦੀ ਮੁਸ਼ਕਿਲਾਂ ਵਧ ਸਕਦੀਆਂ ਹਨ | ਦਰਅਸਲ, ਪੰਜਾਬ ਭਾਜਪਾ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਆਈਏਐਸ ਅਧਿਕਾਰੀ ਸੁੱਚਾ ਰਾਮ ਲੱਧੜ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ, ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਨੂੰ ਸੁਰਜੀਤ ਕੌਰ ਦੇ ਖ਼ਿਲਾਫ਼ ਸ਼ਿਕਾਇਤ ਭੇਜੀ ਹੈ |
ਸ਼ਿਕਾਇਤ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ (Surjit Kaur) ਦੇ ਜਾਤੀ ਸਰਟੀਫਿਕੇਟ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੁਰਜੀਤ ਕੌਰ ਨੇ ਜਲੰਧਰ ਪੱਛਮੀ ਸੀਟ ਤੋਂ ਚੋਣ ਲੜਨ ਲਈ ਜਾਅਲੀ ਜਾਤੀ ਸਰਟੀਫਿਕੇਟ ਪੇਸ਼ ਕੀਤਾ ਸੀ | ਉਨ੍ਹਾਂ ਨੇ ਸੁਰਜੀਤ ਕੌਰ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
ਜਿਕਰਯੋਗ ਹੈ ਕਿ ਅਕਾਲੀ ਦਲ ਦੀ ਸੁਰਜੀਤ ਕੌਰ ਨੇ ਜਲੰਧਰ ਪੱਛਮੀ ਸੀਟ ਤੋਂ ਚੋਣ ਲੜੀ ਸੀ ਜੋ ਕਿ ਰਾਖਵਾਂ ਹਲਕਾ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਸੁਰਜੀਤ ਕੌਰ ਐਸਸੀ ਭਾਈਚਾਰੇ ਨਾਲ ਸਬੰਧਤ ਨਹੀਂ ਹੈ |