June 28, 2024 4:13 pm
Manish Sisodia

ਕਥਿਤ ਦਿੱਲੀ ਸ਼ਰਾਬ ਨੀਤੀ ਘਪਲਾ ਮਾਮਲਾ: ਸੁਪਰੀਮ ਕੋਰਟ ਵੱਲੋਂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ

ਚੰਡੀਗੜ੍ਹ, 30 ਅਕਤੂਬਰ 2023: ਸੁਪਰੀਮ ਕੋਰਟ ਨੇ ਕਥਿਤ ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਸਿਸੋਦੀਆ ਦੀ ਪਟੀਸ਼ਨ ਰੱਦ ਕਰ ਦਿੱਤੀ ਅਤੇ ਹੇਠਲੀ ਅਦਾਲਤ ਨੂੰ ਛੇ ਤੋਂ ਅੱਠ ਮਹੀਨਿਆਂ ਵਿੱਚ ਸੁਣਵਾਈ ਪੂਰੀ ਕਰਨ ਦਾ ਨਿਰਦੇਸ਼ ਦਿੱਤਾ ਹੈ ।

ਇਸ ਤੋਂ ਪਹਿਲਾਂ 17 ਅਕਤੂਬਰ ਨੂੰ ਜਸਟਿਸ ਸੰਜੀਵ ਖੰਨਾ ਅਤੇ ਐਸਵੀਐਨ ਭਾਟੀ ਦੀ ਬੈਂਚ ਨੇ ਸੀਬੀਆਈ ਅਤੇ ਈਡੀ ਵੱਲੋਂ ਪੇਸ਼ ਹੋਏ ਉਨ੍ਹਾਂ ਦੇ ਵਕੀਲ ਅਭਿਸ਼ੇਕ ਸਿੰਘਵੀ ਅਤੇ ਐਡੀਸ਼ਨਲ ਸਾਲਿਸਟਰ ਜਨਰਲ ਐਸਵੀ ਰਾਜੂ ਦੀ ਸੁਣਵਾਈ ਤੋਂ ਬਾਅਦ ਸਿਸੋਦੀਆ (Manish Sisodia) ਦੀਆਂ ਦੋ ਵੱਖ-ਵੱਖ ਜ਼ਮਾਨਤ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਦੱਸ ਦਈਏ ਕਿ ਸਿਸੋਦੀਆ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੋਵਾਂ ਦੁਆਰਾ ਜਾਂਚ ਕਰ ਰਹੇ ਆਬਕਾਰੀ ਨੀਤੀ ਮਾਮਲਿਆਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।