Harcharan Singh Bhullar

ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਕਥਿਤ ਨਸ਼ਾ ਤਸਕਰੀ ਦਾ ਮਾਮਲਾ: ਹੁਣ SIT ਦੀ ਕਮਾਨ ਸਾਂਭਣਗੇ DIG ਹਰਚਰਨ ਸਿੰਘ ਭੁੱਲਰ

ਚੰਡੀਗੜ੍ਹ, 02 ਜਨਵਰੀ 2024: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਖ਼ਿਲਾਫ਼ ਦਰਜ ਹੋਏ ਕਥਿਤ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਹੁਣ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਕਰੇਗੀ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਹੈ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਨੂੰ ਐਸਆਈਟੀ ਵਿੱਚ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।

ਬਿਕਰਮ ਮਜੀਠੀਆ (Bikram Majithia) ਖ਼ਿਲਾਫ਼ 20 ਅਗਸਤ 2021 ਨੂੰ ਕ੍ਰਾਈਮ ਬ੍ਰਾਂਚ ‘ਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਲਈ ਐਸਆਈਟੀ ਦੀ ਕਮਾਨ ਪਹਿਲਾਂ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਨੂੰ ਸੌਂਪੀ ਗਈ ਸੀ। ਉਹ ਅੱਠ ਮਹੀਨੇ ਇਸ ਐਸਆਈਟੀ ਦੇ ਮੁਖੀ ਰਹੇ। ਉਨ੍ਹਾਂ ਨੇ 11 ਦਸੰਬਰ ਨੂੰ ਸੰਮਨ ਭੇਜ ਕੇ ਮਜੀਠੀਆ ਨੂੰ 18 ਦਸੰਬਰ ਨੂੰ ਤਲਬ ਕੀਤਾ ਸੀ। ਫਿਰ 30 ਦਸੰਬਰ ਨੂੰ ਮਜੀਠੀਆ ਤੋਂ ਚਾਰ ਘੰਟੇ ਪੁੱਛਗਿੱਛ ਕੀਤੀ ਗਈ।

Scroll to Top