Encounter

ਫਰੀਦਕੋਟ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲਾ, ਤਿੰਨ ਬਦਮਾਸ਼ ਜ਼ਖਮੀ

ਚੰਡੀਗੜ੍ਹ, 16 ਮਾਰਚ 2024: ਫਰੀਦਕੋਟ ਦੇ ਸੀਆਈਏ ਸਟਾਫ ਅਤੇ ਬਦਮਾਸ਼ਾਂ ਵਿਚਾਲੇ ਪੰਜਗਰਾਈ ਨੇੜੇ ਕਥਿਤ ਮੁਕਾਬਲਾ (Encounter) ਹੋਇਆ ਹੈ । ਇਸ ਦੌਰਾਨ ਪੁਲਿਸ ਦੀ ਗੋਲੀ ਨਾਲ 3 ਬਦਮਾਸ਼ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।ਸ਼ਨੀਵਾਰ ਦੁਪਹਿਰ ਪੰਜਗਰਾਈਂ ਨੇੜੇ ਫ਼ਰੀਦਕੋਟ ਸੀ.ਆਈ.ਏ ਸਟਾਫ਼ ਦੀ ਟੀਮ ਪਹੁੰਚੀ |

ਦੱਸਿਆ ਜਾ ਰਿਹਾ ਹੈ ਕਿ ਉਕਤ ਵਿਕਅਤੀਆਂ ਨੇ ਪੁਲਿਸ ਟੀਮ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਤਿੰਨ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ, ਹਾਲਾਂਕਿ ਜ਼ਖ਼ਮੀਆਂ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਸ ਗੋਲੀਬਾਰੀ (Encounter) ਦੀ ਘਟਨਾ ਵਿੱਚ ਪੁਲਿਸ ਦੀ ਗੱਡੀ ਨੂੰ ਵੀ ਕਈ ਰਾਊਂਡ ਗੋਲੀਆਂ ਲੱਗੀਆਂ। ਫਰੀਦਕੋਟ ਜ਼ਿਲ੍ਹੇ ਦੀ ਪੁਲਿਸ ਮੁਤਾਬਕ ਡਾਕਟਰ ਦੀ ਸਲਾਹ ’ਤੇ ਮੁਲਜ਼ਮਾਂ ਦੇ ਬਿਆਨ ਦਰਜ ਕੀਤੇ ਜਾਣਗੇ ਕਿ ਉਹ ਮੌਕੇ ’ਤੇ ਕਿਉਂ ਮੌਜੂਦ ਸਨ ਅਤੇ ਉਨ੍ਹਾਂ ਨੇ ਪੁਲਿਸ ਟੀਮ ’ਤੇ ਅਚਾਨਕ ਗੋਲੀ ਕਿਉਂ ਚਲਾਈ।

Scroll to Top