ਚੰਡੀਗੜ੍ਹ, 29 ਅਪ੍ਰੈਲ 2024: ਫ਼ਿਰੋਜ਼ਪੁਰ ਦੇ ਗੁਰੂ ਹਰਸਹਾਏ ਨੇੜੇ ਸੋਮਵਾਰ ਸਵੇਰੇ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਕਥਿਤ ਮੁਕਾਬਲੇ (Encounter) ਦੀ ਖ਼ਬਰ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਲਖਮੀਪੁਰ ਨੇੜੇ ਕੁਝ ਨਸ਼ਾ ਤਸਕਰ ਮੌਜੂਦ ਹਨ। ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਛਾਪੇਮਾਰੀ ਕੀਤੀ, ਇਸ ਦੌਰਾਨ ਕਥਿਤ ਮੁਕਾਬਲਾ ਹੋਇਆ |
ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਿਸ ਛਾਪਾ ਮਾਰਨ ਪਹੁੰਚੀ ਤਾਂ ਮੁਲਜ਼ਮਾਂ ਨੇ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ (Encounter) ਕੀਤੀ। ਗੋਲੀਬਾਰੀ ਤੋਂ ਬਾਅਦ ਪੁਲਿਸ ਨੇ ਇੱਕ ਜਣੇ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਦੌਰਾਨ ਮੁਲਜ਼ਮ ਦਾ ਇੱਕ ਸਾਥੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਮੁਲਜ਼ਮਾਂ ਦੇ ਪਿਛਲੇ ਰਿਕਾਰਡ ਦੀ ਜਾਂਚ ਕਰ ਰਹੀ ਹੈ।