July 7, 2024 4:01 pm

ਹੁਸ਼ਿਆਰਪੁਰ ‘ਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਕਥਿਤ ਮੁਕਾਬਲਾ, ਦੋ ਪੁਲਿਸ ਮੁਲਾਜ਼ਮ ਜ਼ਖਮੀ

ਚੰਡੀਗੜ੍ਹ, 26 ਮਾਰਚ, 2024: ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਕਥਿਤ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਕਥਿਤ ਮੁਕਾਬਲੇ (Encounter) ਦੀ ਖ਼ਬਰ ਹੈ | ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀਆਂ ਨੂੰ ਫੜਨ ਗਈ ਪੁਲਿਸ ‘ਤੇ ਹਮਲਾ ਕਰ ਦਿੱਤਾ ਤੇ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਕਥਿਤ ਨਸ਼ਾ ਤਸਕਰ ਦੀ ਮੌਤ ਹੋ ਗਈ । ਇਸ ਘਟਨਾ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਇਹ ਘਟਨਾ ਹਲਕਾ ਦਸੂਹਾ ਅਧੀਨ ਪੈਂਦੇ ਪਿੰਡ ਮੇਵਾ ਮਿਆਣੀ ਵਿੱਚ ਹੋਈ ਹੈ | ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਪਿੰਡ ਦੇ ਹੀ ਇੱਕ ਵਿਅਕਤੀ ਦੇ ਨਸ਼ੇ ਦਾ ਧੰਦਾ ਕਰਨ ਦੀ ਸੂਚਨਾ ਮਿਲੀ ਸੀ।