June 30, 2024 1:52 pm
Encounter

ਮੁੱਲਾਂਪੁਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲਾ, ਦੋ ਬਦਮਾਸ਼ ਜ਼ਖਮੀ

ਚੰਡੀਗੜ੍ਹ, 09 ਮਈ 2024: ਮੁੱਲਾਂਪੁਰ ਵਿੱਚ ਮੋਹਾਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਬਦਮਾਸ਼ਾਂ ਵਿਚਕਾਰ ਕਥਿਤ ਮੁਕਾਬਲਾ (Encounter) ਹੋਇਆ ਹੈ। ਇਸ ਦੌਰਾਨ ਦੋ ਬਦਮਾਸ਼ਾਂ ਦੀ ਲੱਤ ਵਿੱਚ ਗੋਲੀ ਲੱਗੀ ਹੈ । ਮਿਲੀ ਜਾਣਕਾਰੀ ਮੁਤਾਬਕ ਉਕਤ ਬਦਮਾਸ਼ ਮੋਟਰਸਾਈਕਲ ‘ਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

ਇਸ ਦੌਰਾਨ ਉਨ੍ਹਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਪੁਲਿਸ ਨੇ ਵੀ ਜਵਾਬੀ ਕਾਰਵਾਈ (Encounter) ਕੀਤੀ। ਦੋਵੇਂ ਬਦਮਾਸ਼ ਮੋਹਾਲੀ ਜ਼ਿਲ੍ਹੇ ਦੇ ਵਸਨੀਕ ਦੱਸੇ ਜਾਂਦੇ ਹਨ, ਦੱਸਿਆ ਜਾ ਰਿਹਾ ਹੈ ਕਿ ਇਹਨਾਂ ਨੇ ਦੋ ਦਿਨ ਪਹਿਲਾਂ ਬਾਊਂਸਰ ਨੂੰ ਗੋਲੀ ਮਾਰ ਦਿੱਤੀ ਸੀ।