ਚੰਡੀਗੜ੍ਹ, 07 ਅਪ੍ਰੈਲ 2024: ਫਰੀਦਕੋਟ ਤੋਂ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲੇ (Encounter) ਦੀ ਖ਼ਬਰ ਸਾਹਮਣੇ ਆਈ ਹੈ | ਮਿਲੀ ਜਾਣਕਾਰੀ ਮੁਤਾਬਕ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਇਸ ਦੌਰਾਨ ਜਵਾਬੀ ਕਾਰਵਾਈ ‘ਚ ਦੋਵਾਂ ਮੁਲਜਮਾਂ ਦੀਆਂ ਲੱਤਾਂ ‘ਚ ਗੋਲੀ ਲੱਗ ਗਈ। ਪੁਲਿਸ ਨੇ ਦੋਵੇਂ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਮੁਲਜ਼ਮ ਕੋਈ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਬਦਮਾਸ਼ ਵਿਪਲਪ੍ਰੀਤ ਅਤੇ ਕਰਨ ਜਲੰਧਰ ਦੇ ਰਹਿਣ ਵਾਲੇ ਹਨ।
ਫਰਵਰੀ 22, 2025 10:48 ਬਾਃ ਦੁਃ