ਚੰਡੀਗੜ੍ਹ, 30 ਜਨਵਰੀ 2024: ਪੰਜਾਬ ਦੇ ਤਰਨ ਤਾਰਨ (Tarn Taran) ’ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲੇ ਦੀ ਖ਼ਬਰ ਹੈ। ਇਹ ਮੁਕਾਬਲਾ ਤਰਨ ਤਾਰਨ ਦੇ ਪਿੰਡ ਘਰਿਆਲਾ ਵਿਖੇ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਕਾਫ਼ੀ ਸਮੇਂ ਤੋਂ ਮੁਲਜ਼ਮ ਦੀ ਭਾਲ ਕਰ ਰਹੀ ਸੀ। ਸੂਚਨਾ ਮਿਲਣ ‘ਤੇ ਪੁਲਿਸ ਨੇ ਪਿੰਡ ਨੂੰ ਘੇਰ ਲਿਆ ਅਤੇ ਬਦਮਾਸ਼ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ । ਮੌਕੇ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਪੂਰੇ ਪਿੰਡ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।
ਮਾਰਚ 29, 2026 11:34 ਬਾਃ ਦੁਃ




