Site icon TheUnmute.com

ਗੱਠਜੋੜ ‘ਇੰਡੀਆ’ ਦੇ ਵਫ਼ਦ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ, ਮਣੀਪੁਰ ਮੁੱਦੇ ‘ਤੇ ਦਖਲ ਦੇਣ ਦੀ ਕੀਤੀ ਮੰਗ

India

ਦਿੱਲੀ, 2 ਅਗਸਤ 2023 (ਦਵਿੰਦਰ ਸਿੰਘ): ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (India) ਦੇ ਆਗੂਆਂ ਦੇ ਇੱਕ ਵਫ਼ਦ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਣੀਪੁਰ ਮੁੱਦੇ ‘ਤੇ ਦਖਲ ਦੇਣ ਦੀ ਅਪੀਲ ਕੀਤੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੰਗਲਵਾਰ ਨੂੰ ਵਿਰੋਧੀ ਪਾਰਟੀਆਂ ਦੀ ਤਰਫੋਂ ਰਾਸ਼ਟਰਪਤੀ ਨਾਲ ਮੁਲਾਕਾਤ ਦੀ ਮੰਗ ਕੀਤੀ ਸੀ।

ਖੜਗੇ ਨੇ ਦੱਸਿਆ ਕਿ ਰਾਸ਼ਟਰਪਤੀ ਨਾਲ ਮੁਲਾਕਾਤ ਦੌਰਾਨ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਵੀ ਉਨ੍ਹਾਂ ਨੂੰ ਹਰਿਆਣਾ ‘ਚ ਹੋਏ ਦੰਗਿਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਇਹ ਵੀ ਕਿਹਾ ਕਿ ਮਣੀਪੁਰ ਵਿੱਚ ਸ਼ਾਂਤੀ ਬਹਾਲੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਣੀਪੁਰ ਦਾ ਦੌਰਾ ਕਰਨ ਦੇ ਨਾਲ-ਨਾਲ ਜ਼ਰੂਰੀ ਕਦਮ ਚੁੱਕਣੇ ਚਾਹੀਦੇ ਹਨ।

ਖੜਗੇ ਨੇ ਪੱਤਰਕਾਰਾਂ ਨੂੰ ਕਿਹਾ, ‘ਅਸੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਿਆ ਹੈ। ਉਨ੍ਹਾਂ ਨੂੰ ਉਥੇ ਵਾਪਰ ਰਹੀਆਂ ਘਟਨਾਵਾਂ ਖਾਸ ਕਰਕੇ ਔਰਤਾਂ ‘ਤੇ ਹੋ ਰਹੇ ਅੱਤਿਆਚਾਰਾਂ ਤੋਂ ਜਾਣੂ ਕਰਵਾਇਆ। ਅਸੀਂ ਰਾਸ਼ਟਰਪਤੀ ਦਾ ਧਿਆਨ ਖਿੱਚਣ ਲਈ ਮਿਲੇ ਸੀ।’ ਉਨ੍ਹਾਂ ਕਿਹਾ, ‘ਜਦੋਂ ਅਸੀਂ ਲੋਕ ਸਭਾ ਵਿੱਚ ਆਪਣੀ ਗੱਲ ਰੱਖਦਿਆਂ ਥੱਕ ਗਏ ਤਾਂ ਬੇਭਰੋਸਗੀ ਮਤਾ ਲਿਆਉਣਾ ਪਿਆ। ਇਸ ਬਾਰੇ ਕੱਲ੍ਹ ਹੀ ਚਰਚਾ ਹੋਣੀ ਚਾਹੀਦੀ ਸੀ। ਸਰਕਾਰ ਦਾ ਇੱਕ ਹੀ ਉਦੇਸ਼ ਹੈ- ਜਵਾਬ ਦੇਣਾ ਅਤੇ ਗੱਲਾਂ ਨੂੰ ਟਾਲਣਾ ਨਹੀਂ।ਖੜਗੇ ਮੁਤਾਬਕ ਵਿਰੋਧੀ ਧਿਰ ਰਾਜ ਸਭਾ ਵਿੱਚ ਨਿਯਮ 267 ਤਹਿਤ ਚਰਚਾ ਚਾਹੁੰਦੀ ਹੈ, ਪਰ ਸਰਕਾਰ ਨਹੀਂ ਸੁਣ ਰਹੀ। ਉਨ੍ਹਾਂ ਕਿਹਾ, ‘ਦਿੱਲੀ ਦੇ ਨਾਲ ਲੱਗਦੇ ਸੂਬੇ ਵਿੱਚ ਦੰਗੇ ਹੋ ਰਹੇ ਹਨ, ਪਰ ਕੋਈ ਧਿਆਨ ਨਹੀਂ ਦਿੰਦਾ। ਅਸੀਂ ਇਹ ਸਾਰੀਆਂ ਗੱਲਾਂ ਰਾਸ਼ਟਰਪਤੀ ਨੂੰ ਦੱਸੀਆਂ।

ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੇ ਵਫ਼ਦ ਨੇ ਰਾਸ਼ਟਰਪਤੀ ਮੁਰਮੂ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਹੈ ਜਿਸ ਵਿੱਚ ਰਾਸ਼ਟਰਪਤੀ ਤੋਂ ਦਖਲ ਦੀ ਮੰਗ ਕੀਤੀ ਗਈ ਹੈ, ਜਿਸ ਵਿੱਚ ਮਣੀਪੁਰ ਦੀ ਸਥਿਤੀ ਦੇ ਵਿਸਤ੍ਰਿਤ ਵਰਣਨ ਦੇ ਨਾਲ-ਨਾਲ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਗਈ ਹੈ। ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ’ ਦੇ ਕੁਝ ਸੰਸਦ ਮੈਂਬਰਾਂ ਨੇ 29-30 ਜੁਲਾਈ ਨੂੰ ਮਣੀਪੁਰ ਦਾ ਦੌਰਾ ਕੀਤਾ। ਉਹ ਰਾਸ਼ਟਰਪਤੀ ਨੂੰ ਮਿਲੇ ਵਿਰੋਧੀ ਵਫ਼ਦ ਦਾ ਹਿੱਸਾ ਸਨ।

Exit mobile version