Punjab Breaking news

ਅਮਨ ਅਰੋੜਾ ਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਸੰਬੰਧੀ ਸਮਾਗਮਾਂ ਲਈ CM ਭੂਪੇਂਦਰ ਪਟੇਲ ਨੂੰ ਸੱਦਾ

ਚੰਡੀਗੜ੍ਹ/ਗਾਂਧੀਨਗਰ, 30 ਅਕਤੂਬਰ 2025: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ‘ਚ ਕਰਵਾਏ ਜਾਣ ਵਾਲੇ ਸਮਾਗਮਾਂ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਕੈਬਿਨਟ ਮੰਤਰੀ ਅਮਨ ਅਰੋੜਾ ਨੇ ਗਾਂਧੀਨਗਰ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਜਾ ਰਹੇ ਮਹੀਨਾ ਭਰ ਚੱਲਣ ਵਾਲੇ ਸੂਬੇ ਪੱਧਰੀ ਯਾਦਗਾਰੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ।

ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੂੰ ਇਹਨਾਂ ਸਮਾਗਮਾਂ ‘ਚ ਸ਼ਾਮਲ ਹੋਣ ਸਬੰਧੀ ਸੱਦਾ ਦਿੰਦਿਆਂ ਅਮਨ ਅਰੋੜਾ ਨੇ ਕਿਹਾ, “ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਮਨੁੱਖੀ ਅਧਿਕਾਰਾਂ, ਮਾਨਵੀ ਕਦਰਾਂ ਕੀਮਤਾਂ ਅਤੇ ਧਾਰਮਿਕ ਆਜ਼ਾਦੀ ਦਾ ਪ੍ਰਤੀਕ ਹੈ, ਜੋ ਮਨੁੱਖਤਾ ਲਈ ਇੱਕ ਚਾਨਣ ਮੁਨਾਰਾ ਹੈ। ਗੁਰੂ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਸੱਦਾ ਦੇਣ ਦਾ ਸਾਨੂੰ ਸੁਭਾਗ ਪ੍ਰਾਪਤ ਹੋਇਆ ਹੈ।

Read More: ਡਾ. ਰਵਜੋਤ ਸਿੰਘ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸਮਾਗਮ ਲਈ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

Scroll to Top