ਅਮਨ ਅਰੋੜਾ ਨੇ ਨਵੇਂ ਕਮਿਸ਼ਨਡ ਅਧਿਕਾਰੀਆਂ ਨੂੰ ਵਧਾਈ ਦਿੱਤੀ, ਅਤੇ ਜਨੂੰਨ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ

ਚੰਡੀਗੜ੍ਹ 29 ਨਵੰਬਰ, 2026: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (MRSAFPI), ਮੋਹਾਲੀ ਦੇ ਦੋ ਸਾਬਕਾ ਕੈਡਿਟ, ਅਨੁਤਾਜ ਸਿੰਘ ਅਤੇ ਅਕਸ਼ਾਂਸ਼ ਅਗਰਵਾਲ, ਨੂੰ ਭਾਰਤੀ ਜਲ ਸੈਨਾ ਵਿੱਚ ਕਮਿਸ਼ਨ ਦਿੱਤਾ ਗਿਆ ਹੈ। ਇਹ ਨਿਯੁਕਤੀਆਂ ਅੱਜ ਕੇਰਲ ਦੇ ਏਝੀਮਾਲਾ ਵਿੱਚ ਇੰਡੀਅਨ ਨੇਵਲ ਅਕੈਡਮੀ ਵਿੱਚ ਆਯੋਜਿਤ ਇੱਕ ਸ਼ਾਨਦਾਰ ਪਾਸਿੰਗ ਆਊਟ ਪਰੇਡ ਦੌਰਾਨ ਕੀਤੀਆਂ ਗਈਆਂ। ਇਸ ਵੱਕਾਰੀ ਸਮਾਰੋਹ ਦਾ ਨਿਰੀਖਣ ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੋਪਦੀ ਮੁਰਮੂ ਦੁਆਰਾ ਕੀਤਾ ਗਿਆ।

ਗੁਰਦਾਸਪੁਰ ਜ਼ਿਲ੍ਹੇ ਦੇ ਰਹਿਣ ਵਾਲੇ, ਅਨੁਤਾਜ ਸਿੰਘ ਦੇ ਮਾਤਾ-ਪਿਤਾ ਦੋਵੇਂ ਅਧਿਆਪਕ ਹਨ। ਉਸਦੀ ਮਾਂ ਸਰਕਾਰੀ ਹਾਈ ਸਕੂਲ, ਮਾੜੀ ਟਾਂਡਾ ਵਿੱਚ ਸੇਵਾ ਨਿਭਾਉਂਦੀ ਹੈ, ਜਦੋਂ ਕਿ ਉਸਦੇ ਪਿਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੌਸ਼ਹਿਰਾ ਮਾਜਰਾ ਸਿੰਘ ਵਿੱਚ ਸੇਵਾ ਨਿਭਾਉਂਦੇ ਹਨ। ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਰਹਿਣ ਵਾਲੇ, ਅਨੁਤਾਜ ਅਗਰਵਾਲ ਇੱਕ ਕਾਰੋਬਾਰੀ ਪਰਿਵਾਰ ਨਾਲ ਸਬੰਧਤ ਹਨ।

ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦੇ ਹੋਏ, ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ,  ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਦੋਵਾਂ ਨੌਜਵਾਨਾਂ ਦੀ ਚੋਣ ਸੰਸਥਾ ਦੀ ਹਰ ਸਮਾਜਿਕ ਅਤੇ ਆਰਥਿਕ ਪਿਛੋਕੜ ਵਾਲੇ ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਪੂਰੀ ਲਗਨ, ਜਨੂੰਨ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਦੇਸ਼ ਦੀ ਸੇਵਾ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ, “ਪੰਜਾਬ ਨੂੰ ਤੁਹਾਡੇ ‘ਤੇ ਮਾਣ ਹੈ।”

ਅਰੋੜਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਪੰਜਾਬ ਦੇ ਨੌਜਵਾਨਾਂ ਨੂੰ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਵਿੱਚ ਲੀਡਰਸ਼ਿਪ ਦੇ ਅਹੁਦੇ ਸੰਭਾਲਣ ਲਈ ਤਿਆਰ ਕਰਕੇ ਸੂਬੇ ਦੀ ਸ਼ਾਨਦਾਰ ਫੌਜੀ ਵਿਰਾਸਤ ਵਿੱਚ ਇੱਕ ਨਵਾਂ ਅਧਿਆਇ ਜੋੜ ਰਿਹਾ ਹੈ।

ਸੰਸਥਾ ਦੇ ਡਾਇਰੈਕਟਰ, ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਵੀ ਦੋਵਾਂ ਅਧਿਕਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਨਾਲ, ਸੰਸਥਾ ਵਿੱਚ ਸਿਖਲਾਈ ਪ੍ਰਾਪਤ ਅਤੇ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਵਾਲੇ ਕੈਡਿਟਾਂ ਦੀ ਕੁੱਲ ਗਿਣਤੀ 200 ਦੇ ਮਹੱਤਵਪੂਰਨ ਅੰਕੜੇ ਤੱਕ ਪਹੁੰਚ ਗਈ ਹੈ। ਇਨ੍ਹਾਂ ਵਿੱਚੋਂ 26 ਕੈਡਿਟਾਂ ਭਾਰਤੀ ਜਲ ਸੈਨਾ ਵਿੱਚ ਅਫਸਰ ਵਜੋਂ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ, “ਇਹ ਪੰਜਾਬ ਦੇ ਲੋਕਾਂ ਦੀ ਬਹਾਦਰੀ ਦਾ ਪ੍ਰਮਾਣ ਹੈ।”

ਡਾਇਰੈਕਟਰ ਨੇ ਕਿਹਾ ਕਿ ਐਮਆਰਐਸਏਐਫਪੀਆਈ ਹੁਣ ਆਪਣੇ ਕੈਡਿਟਾਂ ਨੂੰ ਭਾਰਤੀ ਜਲ ਸੈਨਾ ਦੀ 10+2 ਕੈਡੇਟ ਐਂਟਰੀ ਸਕੀਮ ਲਈ ਤਿਆਰ ਕਰਨ ‘ਤੇ ਧਿਆਨ ਕੇਂਦਰਿਤ ਕਰ ਰਿਹਾ ਹੈ, ਇਸ ਤੋਂ ਇਲਾਵਾ ਉਨ੍ਹਾਂ ਨੂੰ ਰਾਸ਼ਟਰੀ ਰੱਖਿਆ ਅਕੈਡਮੀ (ਐਨਡੀਏ) ਅਤੇ ਤਕਨੀਕੀ ਸੇਵਾਵਾਂ ਵਿੱਚ ਦਾਖਲੇ ਲਈ ਤਿਆਰ ਕੀਤਾ ਜਾ ਰਿਹਾ ਹੈ।

17ਵੇਂ ਕੋਰਸ ਲਈ ਦਾਖਲੇ ਖੁੱਲ੍ਹੇ ਹਨ

ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਐਲਾਨ ਕੀਤਾ ਕਿ ਸੰਸਥਾ ਦੇ 17ਵੇਂ ਕੋਰਸ ਲਈ ਦਾਖਲੇ ਖੁੱਲ੍ਹ ਗਏ ਹਨ। ਐਨਡੀਏ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਦਸਵੀਂ ਜਮਾਤ ਦੇ ਵਿਦਿਆਰਥੀ 15 ਦਸੰਬਰ, 2026 ਤੱਕ https://recruitment-portal.in ‘ਤੇ ਔਨਲਾਈਨ ਅਰਜ਼ੀ ਦੇ ਸਕਦੇ ਹਨ। ਦਾਖਲਾ ਪ੍ਰੀਖਿਆ 3 ਜਨਵਰੀ, 2027 ਨੂੰ ਹੋਵੇਗੀ।

ਉਨ੍ਹਾਂ ਕਿਹਾ ਕਿ ਸੰਸਥਾ ਪੰਜਾਬ ਦੇ ਨੌਜਵਾਨਾਂ ਨੂੰ ਉਸੇ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ ਇਰਾਦੇ ਨਾਲ ਹਥਿਆਰਬੰਦ ਸੈਨਾਵਾਂ ਵਿੱਚ ਅਫਸਰ ਬਣਨ ਦੇ ਉਨ੍ਹਾਂ ਦੇ ਸੁਪਨਿਆਂ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕਰਨਾ ਜਾਰੀ ਰੱਖੇਗੀ।

Read More: ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 637ਵੇਂ 89 ਨਸ਼ਾ ਤਸਕਰ ਕਾਬੂ

ਵਿਦੇਸ਼

Scroll to Top