ਚੰਡੀਗੜ੍ਹ, 6 ਫਰਵਰੀ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ (Aman Arora) ਨੇ ਸੀਨੀਅਰ ਪੱਤਰਕਾਰ ਅਤੇ ਡੇਲੀ ਪੋਸਟ ਪੰਜਾਬ ਹਰਿਆਣਾ ਹਿਮਾਚਲ ਚੈਨਲ ਦੇ ਸੀ.ਈ.ਓ. ਜਗਦੀਪ ਸਿੰਘ ਸੰਧੂ ਦੀ ਮਾਤਾ ਸ੍ਰੀਮਤੀ ਪ੍ਰਕਾਸ਼ ਕੌਰ ਸੰਧੂ (84) ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਸ੍ਰੀਮਤੀ ਪ੍ਰਕਾਸ਼ ਕੌਰ ਸੰਧੂ ਦੀ ਸੰਖੇਪ ਬਿਮਾਰੀ ਉਪਰੰਤ ਗੁਰਦਾਸਪੁਰ ਦੇ ਇੱਕ ਹਸਪਤਾਲ ਵਿੱਚ ਅੱਜ ਮੌਤ ਹੋ ਗਈ।
ਉਨ੍ਹਾਂ ਦੇ ਪਰਿਵਾਰ ਵਿੱਚ ਦੋ ਪੁੱਤਰ ਅਤੇ ਦੋ ਧੀਆਂ ਹਨ। ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਅਤੇ ਸਕੇ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਅਮਨ ਅਰੋੜਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ। ਇਸ ਦੌਰਾਨ ਪ੍ਰਮੁੱਖ ਸਕੱਤਰ ਸੂਚਨਾ ਤੇ ਲੋਕ ਸੰਪਰਕ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸੋਨਾਲੀ ਗਿਰਿ ਨੇ ਵੀ ਸ੍ਰੀਮਤੀ ਪ੍ਰਕਾਸ਼ ਕੌਰ ਸੰਧੂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।




