Site icon TheUnmute.com

ਅਮਨ ਅਰੋੜਾ ਵੱਲੋਂ ਪੱਤਰਕਾਰ ਬਹਾਦਰ ਸਿੰਘ ਮਰਦਾਂਪੁਰ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਬਹਾਦਰ ਸਿੰਘ ਮਰਦਾਂਪੁਰ

ਚੰਡੀਗੜ੍ਹ, 22 ਫਰਵਰੀ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਰਾਜਪੁਰਾ ਤੋਂ ਪੰਜਾਬੀ ਟ੍ਰਿਬਿਊਨ ਅਖ਼ਬਾਰ ਦੇ ਪੱਤਰਕਾਰ ਬਹਾਦਰ ਸਿੰਘ ਮਰਦਾਂਪੁਰ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬਹਾਦਰ ਸਿੰਘ ਮਰਦਾਂਪੁਰ (65) ਨੇ ਅੱਜ ਸਵੇਰੇ ਪਿੰਡ ਮਰਦਾਂਪੁਰ (ਰਾਜਪੁਰਾ) ਵਿਖੇ ਆਖਰੀ ਸਾਹ ਲਿਆ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਅਤੇ ਬੇਟੀ ਸ਼ਾਮਲ ਹਨ।

ਅਮਨ ਅਰੋੜਾ ਨੇ ਦੁਖੀ ਪਰਿਵਾਰ ਅਤੇ ਸਕੇ-ਸਬੰਧੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਅਤੇ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ।ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ ਨੇ ਵੀ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

Exit mobile version