Site icon TheUnmute.com

ਅਮਨ ਅਰੋੜਾ ਵੱਲੋਂ ਪਦਮ ਸ੍ਰੀ ਜਗਜੀਤ ਸਿੰਘ ਦਰਦੀ ਦੇ ਮਾਤਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Housing and Urban Development

ਚੰਡੀਗੜ, 01 ਮਾਰਚ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਬੁੱਧਵਾਰ ਨੂੰ ਚੜਦੀਕਲਾ ਗਰੁੱਪ ਦੇ ਚੇਅਰਮੈਨ ਪਦਮ ਸ. ਜਗਜੀਤ ਸਿੰਘ ਦਰਦੀ ਦੇ ਮਾਤਾ ਪ੍ਰਿੰਸੀਪਲ ਹਰਬੰਸ ਕੌਰ ਦੇ ਦਿਹਾਂਤ ‘ਤੇ ਡੂੰਘਾ ਦੁੱਖ ਜ਼ਾਹਿਰ ਕੀਤਾ ਹੈ। ਪ੍ਰਿੰਸੀਪਲ ਹਰਬੰਸ ਕੌਰ (95) ਨੇ ਅੱਜ ਆਪਣੇ ਘਰ ਪਟਿਆਲਾ ਵਿਖੇ ਆਖ਼ਰੀ ਸਾਹ ਲਏ।

ਅਮਨ ਅਰੋੜਾ ਨੇ ਦੁਖੀ ਪਰਿਵਾਰ ਅਤੇ ਮ੍ਰਿਤਕ ਦੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ।

ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ ਨੇ ਵੀ ਇਸ ਦੁੱਖ ਦੀ ਘੜੀ ਵਿੱਚ ਸ.ਜਗਜੀਤ ਸਿੰਘ ਦਰਦੀ ਨਾਲ ਦਿਲੀ ਹਮਦਰਦੀ ਪ੍ਰਗਟਾਈ ਹੈ।

Exit mobile version