ਚੰਡੀਗੜ੍ਹ 16 ਜੁਲਾਈ 2022: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ (Aman Arora)ਵਲੋਂ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਚੌਵਾਸ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ ।
ਇਸ ਦੌਰਾਨ ਅਮਨ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਦੀ ਅਗਵਾਈ ‘ਚ ਸ਼ਹੀਦ-ਏ-ਆਜਮ ਊਧਮ ਸਿੰਘ ਜੀ ਦੀ ਧਰਤੀ ਨੂੰ ਵਿਕਾਸ ਪੱਖੋਂ ਪਹਿਲੇ ਸਫ਼ੇ ‘ਤੇ ਲੈ ਕੇ ਆਉਣਗੇ | ਇਸਦੇ ਨਾਲ ਹੀ ਉਨ੍ਹਾਂ ਨੇ ਬੂਟੇ ਲਗਾ ਕੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਦੀ ਸ਼ੁਰੂਆਤ ਕੀਤੀ।