ਚੰਡੀਗੜ੍ਹ, 09 ਅਪ੍ਰੈਲ 2024: ਉੱਤਰਾਖੰਡ ਦੇ ਗੁਰਦੁਆਰਾ ਨਾਨਕਮਤਾ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ (Baba Tarsem Singh) ਕਤਲ ਕਾਂਡ ਦਾ ਮੁੱਖ ਦੋਸ਼ੀ ਅਮਰਜੀਤ ਸਿੰਘ ਪੁਲਿਸ ਨਾਲ ਕਥਿਤ ਮੁਕਾਬਲੇ ਵਿਚ ਮਾਰਿਆ ਗਿਆ ਹੈ । ਮਿਲੀ ਜਾਣਕਾਰੀ ਮੁਤਾਬਕ ਹਰਿਦੁਆਰ ਦੇ ਕਲਿਆਰ ਰੋਡ ਅਤੇ ਭਗਵਾਨਪੁਰ ਵਿਚਕਾਰ ਐਸ.ਟੀ.ਐਫ. ਅਤੇ ਪੁਲਿਸ ਅਤੇ ਅਮਰਜੀਤ ਸਿੰਘ ਉਰਫ਼ ਬਿੱਟੂ ਵਿਚਕਾਰ ਇਹ ਮੁਕਾਬਲਾ ਹੋਇਆ ਹੈ |
ਉੱਤਰਾਖੰਡ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਅਭਿਨਵ ਕੁਮਾਰ ਦੇ ਮੁਤਾਬਕ ਅਮਰਜੀਤ ਸਿੰਘ ਉਰਫ਼ ਬਿੱਟੂ, ਦੇ ਸਿਰ ‘ਤੇ 1 ਲੱਖ ਰੁਪਏ ਦਾ ਇਨਾਮ ਸੀ ਤੇ ਉਹ ਬਾਬਾ ਤਰਸੇਮ ਸਿੰਘ (Baba Tarsem Singh) ਦੇ ਕਤਲ ਕੇਸ ਦਾ ਮੁੱਖ ਮੁਲਜ਼ਮ ਸੀ। ਜਿਕਰਯੋਗ ਹੈ ਕਿ ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਪ੍ਰਮੁੱਖ ਬਾਬਾ ਤਰਸੇਮ ਸਿੰਘ ਦੀ 28 ਮਾਰਚ ਨੂੰ ਊਧਮ ਸਿੰਘ ਨਗਰ ਦੇ ਨਾਨਕਮੱਤਾ ਗੁਰਦੁਆਰਾ ਸਾਹਿਬ ਵਿਖੇ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ |