Amarnath Yatra

Amarnath Yatra: ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਪਹਿਲਾ ਜੱਥਾ ਰਵਾਨਾ

ਚੰਡੀਗੜ੍ਹ 29 ਜੂਨ 2022: (Amarnath Yatra) ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਅੱਜ ਤੜਕੇ ਜੰਮੂ ਸ਼ਹਿਰ ਦੇ ਬੇਸ ਕੈਂਪ ਭਗਵਤੀ ਨਗਰ ਤੋਂ ਪਹਿਲਾ ਜੱਥਾ ਰਵਾਨਾ ਹੋਇਆ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸਵੇਰੇ ਜੈਕਾਰਿਆਂ ਦੌਰਾਨ ਜੱਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਉਨ੍ਹਾਂ ਨੇ ਸ਼ਰਧਾਲੂਆਂ ਦੀ ਖੁਸ਼ਹਾਲ ਅਤੇ ਸੁਰੱਖਿਅਤ ਅਧਿਆਤਮਿਕ ਯਾਤਰਾ ਲਈ ਪ੍ਰਾਰਥਨਾ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਜੰਮੂ ਸ਼ਹਿਰ ਦੇ ਮੇਅਰ ਚੰਦਰਮੋਹਨ ਗੁਪਤਾ, ਡਿਪਟੀ ਮੇਅਰ, ਸੀਨੀਅਰ ਭਾਜਪਾ ਆਗੂ ਦੇਵੇਂਦਰ ਰਾਣਾ, ਡਿਵੀਜ਼ਨਲ ਕਮਿਸ਼ਨਰ ਰਮੇਸ਼ ਕੁਮਾਰ, ਡੀਸੀ ਜੰਮੂ ਅਵਨੀ ਲਵਾਸਾ ਅਤੇ ਹੋਰ ਸੀਨੀਅਰ ਅਧਿਕਾਰੀ ਅਤੇ ਸ਼੍ਰੀ ਅਮਰਨਾਥ ਸ਼ਰਾਈਨ ਬੋਰਡ ਦੇ ਮੈਂਬਰ ਵੀ ਮੌਜੂਦ ਸਨ।

Amarnath Yatra

176 ਹਲਕੇ ਅਤੇ ਭਾਰੀ ਵਾਹਨਾਂ ਦੇ ਕਾਫਲੇ ਵਿੱਚ 4,890 ਯਾਤਰੀਆਂ ਦਾ ਪਹਿਲਾ ਜੱਥਾ ਭਗਵਤੀ ਨਗਰ ਬੇਸ ਕੈਂਪ ਤੋਂ ਸਵੇਰੇ 4 ਵਜੇ ਰਵਾਨਾ ਹੋਇਆ। ਇਹ ਜੱਥਾ ਰਸਮੀ ਤੌਰ ‘ਤੇ ਰਵਾਇਤੀ ਬਾਲਟਾਲ ਅਤੇ ਪਹਿਲਗਾਮ ਮਾਰਗਾਂ ‘ਤੇ ਪਹਿਲੇ ਜੱਥੇ ਵਜੋਂ ਕੱਲ ਸਵੇਰੇ ਪਵਿੱਤਰ ਗੁਫਾ ਲਈ ਰਵਾਨਾ ਹੋਵੇਗਾ। ਜਿਕਰਯੋਗ ਹੈ ਕਿ ਅਮਰਨਾਥ ਯਾਤਰਾ ਕੋਰੋਨਾ ਮਹਾਂਮਾਰੀ ਕਾਰਨ 2 ਸਾਲ ਬਾਅਦ ਸ਼ੁਰੂ ਹੋ ਰਹੀ ਹੈ ਅਤੇ ਇਹ 11 ਅਗਸਤ ਨੂੰ ਸਮਾਪਤ ਹੋਵੇਗੀ ਜੋਕ 43 ਦਿਨ ਸ਼ਰਧਾਲੂ ਬਾਬਾ ਬਰਫ਼ਾਨੀ ਦੇ ਦਰਸ਼ਨ ਕਰ ਸਕਣਗੇ |

Amarnath Yatra

Scroll to Top