Anil Vij

ਅੰਬਾਲਾ ਦੇ ਵਿਅਕਤੀ ਨਾਲ ਏਜੰਟ ਵੱਲੋਂ ਲੱਖਾਂ ਰੁਪਏ ਦੀ ਠੱਗੀ, ਅਨਿਲ ਵਿਜ ਵੱਲੋਂ ਕਾਨੂੰਨੀ ਕਰਵਾਈ ਦੇ ਹੁਕਮ

ਅੰਬਾਲਾ, 24 ਅਪ੍ਰੈਲ 2025: ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਨਿਲ ਵਿਜ  (Anil Vij) ਨੇ ਅੱਜ ਆਪਣੇ ਨਿਵਾਸ ਸਥਾਨ ‘ਤੇ ਅੰਬਾਲਾ ਛਾਉਣੀ ਵਿਧਾਨ ਸਭਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ।

ਕੈਬਨਿਟ ਮੰਤਰੀ ਅਨਿਲ ਵਿਜ ਨੇ ਪੁਲਿਸ ਨੂੰ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ‘ਤੇ ਧੋਖਾਧੜੀ ਦੇ ਵੱਖ-ਵੱਖ ਮਾਮਲਿਆਂ ‘ਚ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਅਸ਼ੋਕ ਨਗਰ ਦੇ ਇੱਕ ਨਿਵਾਸੀ ਨੇ ਸ਼ਿਕਾਇਤ ਦਿੰਦੇ ਹੋਏ ਮੰਤਰੀ ਅਨਿਲ ਵਿਜ ਨੂੰ ਦੱਸਿਆ ਕਿ ਮਤੀਦਾਸ ਨਗਰ ਦੇ ਰਹਿਣ ਵਾਲੇ ਇੱਕ ਏਜੰਟ ਨੇ ਉਸਨੂੰ ਧੋਖਾ ਦਿੱਤਾ ਸੀ ਕਿ ਉਹ ਉਸਦੇ ਪੁੱਤਰ ਨੂੰ ਵਿਦੇਸ਼ ਭੇਜ ਦੇਵੇਗਾ।

ਉਨ੍ਹਾਂ (Anil Vij) ਨੇ ਆਪਣੇ ਪੁੱਤਰ ਨੂੰ ਸਲੋਵਾਕੀਆ ਭੇਜਣ ਲਈ 2.5 ਲੱਖ ਰੁਪਏ ਦਿੱਤੇ ਸਨ। ਪਰ ਕੁਝ ਸਮੇਂ ਬਾਅਦ ਏਜੰਟ ਨੇ ਉਸਨੂੰ ਪੈਸੇ ਵਾਪਸ ਕਰ ਦਿੱਤੇ ਕਿ ਉਸਨੂੰ ਸਲੋਵਾਕੀਆ ਦਾ ਵੀਜ਼ਾ ਨਹੀਂ ਮਿਲ ਰਿਹਾ ਅਤੇ ਉਹ ਉਸਦੇ ਪੁੱਤਰ ਨੂੰ ਕਿਸੇ ਹੋਰ ਦੇਸ਼ ਭੇਜ ਦੇਵੇਗਾ ਅਤੇ ਉਸਨੂੰ 2.5 ਲੱਖ ਰੁਪਏ ਵਾਪਸ ਕਰ ਦਿੱਤੇ।

ਇਸ ਤੋਂ ਬਾਅਦ ਏਜੰਟ ਨੇ ਉਸਦੇ ਪੁੱਤਰ ਨੂੰ ਕੈਨੇਡਾ ਭੇਜਣ ਦੇ ਨਾਮ ‘ਤੇ 15 ਲੱਖ ਰੁਪਏ ਲੈ ਲਏ ਪਰ ਅੱਜ ਤੱਕ ਉਸਦੇ ਪੁੱਤਰ ਨੂੰ ਕੈਨੇਡਾ ਨਹੀਂ ਭੇਜਿਆ ਗਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ ਗਏ ਹਨ। ਕੈਬਨਿਟ ਮੰਤਰੀ ਅਨਿਲ ਵਿਜ ਨੇ ਮੌਕੇ ‘ਤੇ ਮੌਜੂਦ ਡੀਐਸਪੀ ਕੈਂਟ ਨੂੰ ਮਾਮਲੇ ‘ਚ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਇਸੇ ਤਰ੍ਹਾਂ ਕੈਂਟ ਥਾਣਾ ਖੇਤਰ ‘ਚ ਰਹਿਣ ਵਾਲੇ ਇੱਕ ਵਿਅਕਤੀ ਨੇ ਦੱਸਿਆ ਕਿ ਉਸ ਨਾਲ ਏਜੰਟ ਨੇ ਵਿਦੇਸ਼ ਭੇਜਣ ਲਈ 25 ਲੱਖ ਰੁਪਏ ਦੀ ਠੱਗੀ ਮਾਰੀ। ਇਸ ਮਾਮਲੇ ‘ਸੀ ਕਈਂ ਬਾਰ ਏਜੰਟ ਨੂੰ ਮਿਲਿਆ ਪਰ ਉਸਦੇ ਪੈਸੇ ਵਾਪਸ ਨਹੀਂ ਕੀਤੇ ਗਏ। ਇਸ ਮਾਮਲੇ ਵਿੱਚ ਮੰਤਰੀ ਅਨਿਲ ਵਿਜ ਨੇ ਡੀਐਸਪੀ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਊਰਜਾ ਮੰਤਰੀ ਅਨਿਲ ਵਿਜ ਦੇ ਸਾਹਮਣੇ ਬਿਜਲੀ ਨਾਲ ਸਬੰਧਤ ਕਈ ਸਮੱਸਿਆਵਾਂ ਆਈਆਂ, ਜਿਸ ‘ਤੇ ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਕਾਰਵਾਈ ਕਰਨ ਲਈ ਕਿਹਾ। ਰਾਜਿੰਦਰਾ ਨਗਰ ਦੇ ਵਸਨੀਕਾਂ ਨੇ ਇਲਾਕੇ ‘ਚ ਤਾਰਾਂ ਨੂੰ ਕੱਸਣ ਅਤੇ ਬਿਜਲੀ ਦੇ ਖੰਭੇ ਲਗਾਉਣ ਬਾਰੇ ਸ਼ਿਕਾਇਤ ਕੀਤੀ। ਇਸੇ ਤਰ੍ਹਾਂ ਬਾਬਾ ਬਾਲਕ ਨਾਥ ਮੰਦਰ ਦੇ ਨੇੜੇ ਰਹਿਣ ਵਾਲੀ ਇੱਕ ਔਰਤ ਨੇ ਬਿਜਲੀ ਵਿਭਾਗ ਵਿਰੁੱਧ ਜ਼ਬਰਦਸਤੀ ਉਸਦਾ ਮੀਟਰ ਹਟਾਉਣ ਦੀ ਸ਼ਿਕਾਇਤ ਕੀਤੀ।

Read More: ਪਹਿਲਗਾਮ ‘ਚ ਸੈਲਾਨੀਆਂ ‘ਤੇ ਹ.ਮ.ਲਾ ਦੁਖਦਾਈ ਘਟਨਾ, ਢੁੱਕਵਾਂ ਜਵਾਬ ਦਿੱਤਾ ਜਾਵੇਗਾ: ਅਨਿਲ ਵਿਜ

Scroll to Top